ਬੰਦ ਕਰੋ

ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਪੀ.ਸੀ.ਐਸ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨਤਾਰਨ ਦਾ ਚਾਰਜ ਸੰਭਾਲਿਆ

ਪ੍ਰਕਾਸ਼ਨ ਦੀ ਮਿਤੀ : 17/01/2023
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ 
 
ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਪੀ.ਸੀ.ਐਸ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨਤਾਰਨ ਦਾ ਚਾਰਜ ਸੰਭਾਲਿਆ
 
ਤਰਨ ਤਾਰਨ, 12 ਜਨਵਰੀ :
 
ਮੁੱਖ ਸਕੱਤਰ ਪੰਜਾਬ ਸਰਕਾਰ ਚੰਡੀਗੜ੍ਹ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਪੀ.ਸੀ.ਐਸ ਨੇ ਮਿਤੀ ਅੱਜ ਪੇਂਡੂ ਵਿਕਾਸ ਭਵਨ ਵਿਖੇ ਬਤੌਰ  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਜਿਲ੍ਹਾ ਤਰਨਤਾਰਨ ਦਾ ਚਾਰਜ ਸੰਭਾਲ ਲਿਆ ਹੈ। 
ਚਾਰਜ ਸੰਭਾਲਣ ਉਪਰੰਤ ਜਿਲ੍ਹੇ ਦੇ ਵਿਕਾਸ ਦੇ ਕੰਮਾਂ ਸਬੰਧੀ ਪਲੇਠੀ ਮੀਟਿੰਗ ਕਰਦਿਆਂ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਤਰਨਤਾਰਨ, ਸਮੂਹ ਬੀ.ਡੀ.ਪੀ.ਓ ਜਿਲ੍ਹਾ ਤਰਨਤਾਰਨ, ਮਗਨਰੇਗਾ, ਐਸ.ਆਰ.ਐਲ.ਐਮ, ਪੀ.ਐਮ.ਏ.ਵਾਈ(ਜੀ) ਅਤੇ ਹੋਰ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ ਇਸ ਮੌਕੇ ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਵਿਕਾਸ ਦੇ ਕੰਮਾਂ ਵਿੱਚ ਤੇਜੀ ਲਿਆਉਣ ਅਤੇ ਨਿਰਪੱਖ ਰੂਪ ਵਿੱਚ ਬਿਨਾਂ ਕਿਸੇ ਪੱਖ-ਪਾਤ ਤੋਂ ਕੰਮ ਕਰਨ ਦੇ ਆਦੇਸ਼ ਦਿੱਤੇ ਗਏ।
ਸਮੂਹ ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਨੂੰ ਆਮ ਪਬਲਿਕ ਦੀਆਂ ਸ਼ਿਕਾਇਤਾਂ ਉਹਨਾਂ ਦੇ ਕੰਮਾਂ ਨੂੰ ਤਰਜੀਹ ਦੇ ਕੇ ਸੁਨਣ ਅਤੇ ਮਿੱਥੇ ਸਮੇਂ ਵਿੱਚ ਨਿਪਟਾਉਣ ਦੇ ਆਦੇਸ਼ ਦਿੱਤੇ ਗਏ ਤਾਂ ਜੋ  ਕਿ ਪਬਲਿਕ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ। ਉਹਨਾਂ ਵੱਲੋ ਸਮੂਹ ਅਧਿਕਾਰੀਆਂ ਤੋਂ ਇਹ ਆਸ ਜਿਤਾਈ ਕਿ ਸਾਰੇ ਇੱਕ ਟੀਮ ਦੇ ਰੂਪ ਵਿਚ ਕੰਮ ਕਰਨਗੇ ਅਤੇ ਪਿੰਡਾਂ ਨੂੰ ਨਵੀ ਮੁਹਾਰ ਦਿੰਦੇ ਹੋਏ ਵਿਕਾਸ ਦੇ ਕੰਮਾਂ ਵਿੱਚ ਤੇਜ਼ੀ ਲਿਆਉਣਗੇ।