ਬੰਦ ਕਰੋ

ਸਜੇਰੀਅਨ ਕਰਨ ਵਾਲੇ ਪ੍ਰਈਵੇਟ ਹਸਪਤਾਲਾਂ ਤੇ ਨਰਸਿੰਗ ਹੋਮਾਂ ਦੀ ਹੋਵੇਗੀ ਚੈਕਿੰਗ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 01/01/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਜੇਰੀਅਨ ਕਰਨ ਵਾਲੇ ਪ੍ਰਈਵੇਟ ਹਸਪਤਾਲਾਂ ਤੇ ਨਰਸਿੰਗ ਹੋਮਾਂ ਦੀ ਹੋਵੇਗੀ ਚੈਕਿੰਗ-ਡਿਪਟੀ ਕਮਿਸ਼ਨਰ
ਕੋਵਿਡ ਦੇ ਸੰਭਾਵਿਤ ਖਤਰੇ ਨੂੰ ਮੁੱਖ ਰਖਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼
ਤਰਨ ਤਾਰਨ, 31 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ, ਸਹਾਇਕ ਸਿਵਲ ਸਰਜਨ ਡਾ. ਦੇਵੀ ਬਾਲਾ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਅਸ਼ੀਸ ਗੁਪਤਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੰਦੀਪ ਕਾਲੜਾ ਅਤੇ ਸਮੂਹ ਸਿਹਤ ਅਧਿਕਾਰੀਆਂ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਤੇ ਨਰਸਿੰਗ ਹੋਮਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਤਰੀ ਮੌਤ ਦਰ ‘ਤੇ ਗਹਰੀ ਚਿੰਤਾ ਪ੍ਰਗਟਾਈ ਅਤੇ ਸਾਰੇ ਪ੍ਰਾਈਵੇਟ ਨਰਸਿੰਗ ਹੋਮ ਅਤੇ ਹਸਪਤਾਲਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹਨਾਂ ਕੋਲ ਸਜੇਰੀਅਨ ਦੀ ਸਹੀ ਵਿਵਸਥਾ ਨਹੀਂ ਹੈ ਤਾਂ ਉਹ ਤੁਰੰਤ ਇਸਨੂੰ ਠੀਕ ਕਰਵਾ ਲੈਣ। ਉਹਨਾਂ ਕਿਹਾ ਕਿ ਇਸ ਸੰਬਧ ਵਿਚ ਚੈਕਿੰਗ ਕਰਨ ਲਈ ਜਲਦ ਹੀ ਟੀਮਾਂ ਦਾ ਗਠਨ ਕੀਤਾ ਜਾਵੇਗਾ। ਉਹਨਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜਨਮ ਤੇ ਮੌਤ ਦੇ ਸਰਟੀਫਿਕੇਟਾਂ ਦੀ ਪੈਡੈਂਸੀ ਨੂੰ ਵੀ ਤੁਰੰਤ ਖਤਮ ਕੀਤਾ ਜਾਵੇ। ਇਸ ਤੋਂ ਇਲਾਵਾ ਕੋਵਿਡ ਦੇ ਸੰਭਾਵਿਤ ਖਤਰੇ ਨੂੰ ਮੁੱਖ ਰਖਦਿਆਂ ਹੋਇਆਂ ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਕੀਤੇ ਜਾਣ ਲਈ ਦਿਸ਼ਾ-ਨਿਰਦੇਸ਼ ਦਿੱਤੇ।