ਬੰਦ ਕਰੋ

ਸਮਾਰਟ ਵਿਲੇਜ ਕੰਪੇਨ ਤਹਿਤ ਜਿਲ੍ਹੇ ਦੇ ਪਿੰਡਾਂ ਦੀ ਬਦਲੀ ਨੁਹਾਰ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 13/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਮਾਰਟ ਵਿਲੇਜ ਕੰਪੇਨ ਤਹਿਤ ਜਿਲ੍ਹੇ ਦੇ ਪਿੰਡਾਂ ਦੀ ਬਦਲੀ ਨੁਹਾਰ-ਡਿਪਟੀ ਕਮਿਸ਼ਨਰ
ਜਿਲ੍ਹਾ ਤਰਨ ਤਾਰਨ ਦੇ 394 ਪਿੰਡਾਂ ਵਿੱਚ ਕਰਵਾਏ ਗਏ 726 ਕੰਮ
ਤਰਨ ਤਾਰਨ, 13 ਅਗਸਤ :
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਸਮਾਰਟ ਵਿਲੇਜ਼ ਕੰਪੇਨ ਸ਼ੁਰੂ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਦੇ 394 ਪਿੰਡਾਂ ਨੂੰ ਸਮਾਰਟ ਵਿਲੇਜ਼ ਕੰਪੇਨ ਤਹਿਤ 12.90 ਕਰੋੜ ਫੰਡ ਪ੍ਰਾਪਤ ਹੋਏ ਹਨ।ਜਿੰਨਾ ਨੂੰ ਖਰਚ ਕਰਕੇ ਜ਼ਿਲ੍ਹੇ ਦੇ ਪਿੰਡਾਂ ਵਿੱਚ 726 ਕੰਮ ਕਰਵਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰਟ ਵਿਲੇਜ਼ ਕੰਪੇਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਧੀਆ ਅਤੇ ਸਾਫ ਸੁਥਰੀਆ ਇੰਟਰਲਾਕ ਟਾਈਲਾ ਲਗਾ ਕੇ ਗਲੀਆਂ ਬਣਾਈਆ ਗਈਆਂ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਨਾਲੀਆਂ ਪੱਕੀਆਂ ਕੀਤੀਆਂ ਗਈਅ ਹਨ। ਉਹਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਆਂਗਨਵਾੜੀ ਸੈਂਟਰ, ਸ਼ਮਸ਼ਾਨਘਾਟ ਅਤੇ ਛੱਪੜਾਂ ਦਾ ਵੀ ਸੁਧਾਰ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਰਟ ਵਿਲੇਜ਼ ਕੰਪੇਨ ਕੀਤੇ ਗਏ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਨੁਹਾਰ ਬਦਲੀ ਹੈ ਅਤੇ ਪਿੰਡਾਂ ਦੀ ਦਿੱਖ ਵਧੀਆਂ ਹੋਣ ਦੇ ਨਾਲ ਵਾਤਾਵਰਣ ਵੀ ਸਾਫ ਸੁਥਰਾ ਹੋ ਰਿਹਾ ਹੈ।ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਵਿੱਚ ਸਕਿਊਰਟੀ ਲਈ ਸੀ. ਸੀ. ਟੀ. ਵੀ. ਕੈਮਰੇ ਵੀ ਲਗਾਏ ਗਏ ਹਨ।
—————