ਬੰਦ ਕਰੋ

ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਸੰਧੂ

ਪ੍ਰਕਾਸ਼ਨ ਦੀ ਮਿਤੀ : 30/04/2025

ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਸੰਧੂ

ਤਰਨ ਤਾਰਨ 30 ਅਪ੍ਰੈਲ :

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਉਦੇਸ਼ ਨਾਲ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ ਕੋਸ਼ਿਸ਼ ਕਰ ਰਹੀ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨਾਲ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਐਮ ਐਲ ਏ ਸ੍ਰ ਮਨਜਿੰਦਰ ਸਿੰਘ ਲਾਲਪੁਰਾ ਦੀ ਯੋਗ ਅਗਵਾਈ ਹੇਠ ਸ੍ਰ ਹਰਜੀਤ ਸਿੰਘ ਸੰਧੂ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਚੋਹਲਾ ਸਾਹਿਬ ਲੜਕੇ, ਸਰਕਾਰੀ ਐਲੀਮੈਂਟਰੀ ਸਕੂਲ ਚੋਹਲਾ ਸਾਹਿਬ ਲੜਕੀਆਂ, ਸਰਕਾਰੀ ਐਲੀਮੈਂਟਰੀ ਸਕੂਲ ਘੜਕਾ, ਸਰਕਾਰੀ ਹਾਈ ਸਕੂਲ ਘੜਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਲੜਕੇ ਅਤੇ ਸਰਕਾਰੀ ਹਾਈ ਸਕੂਲ ਜੋਹਲ ਢਾਏ ਵਾਲਾ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ । ਇਸ ਮੌਕੇ ਇਹਨਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂ, ਕਮਰਿਆਂ ਅਤੇ ਚਾਰਦੀਵਾਰੀਆਂ ਨੂੰ ਦੇਖਣ ਤੋਂ ਬਾਅਦ ਉਹਨਾਂ ਸਕੂਲ ਮੁਖੀਆਂ ਅਤੇ ਸਮੂਹ ਸਟਾਫ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ । ਉਹਨਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ ਤੇ ਖੁਸ਼ੀ ਜਾਹਰ ਕਰਦਿਆਂ ਸਰਕਾਰ ਪਾਸੋਂ ਇੰਜ ਹੀ ਸਕੂਲਾਂ ਦੀ ਮਦਦ ਕਰਦੇ ਰਹਿਣ ਲਈ ਬੇਨਤੀ ਕੀਤੀ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਪੂਰੇ ਸੂਬੇ ਦੀ ਸਿੱਖਿਆ ਦਾ ਆਧੁਨੀਕਰਨ ਕਰ ਦਿੱਤਾ ਜਾਵੇਗਾ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਲੜਕੇ ਨੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਬੁਨਿਆਦੀ lਸਹੂਲਤਾਂ ਲਈ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਸਕੂਲ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਅਹਿਦ ਲਿਆ। ਸੈਂਟਰ ਹੈਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ ਚੋਹਲਾ ਸਾਹਿਬ ਲੜਕੇ ਸ੍ਰ ਸੁਖਵਿੰਦਰ ਸਿੰਘ ਧਾਮੀ ਨੇ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਸਲਾਘਾ ਕਰਦਿਆਂ ਸਕੂਲ ਨੂੰ ਹੋਰ ਬਿਹਤਰੀਨ ਬਣਾਉਣ ਲਈ ਪ੍ਰਣ ਕੀਤਾ । ਇਸ ਮੌਕੇ ਇਨਾਂ ਸਕੂਲਾਂ ਦੇ ਸਕੂਲ ਮੁਖੀਆਂ ਤੋਂ ਇਲਾਵਾ ਸੈਂਟਰ ਹੈਡ ਟੀਚਰ ਸ੍ਰ ਗੁਰਦੀਪ ਸਿੰਘ, ਸ੍ਰ ਰਛਪਾਲ ਸਿੰਘ, ਸ੍ਰ ਨਿਰਮਲਜੀਤ ਸਿੰਘ ਅਧਿਆਪਕ ਕੁਲਦੀਪ ਸਿੰਘ, ਅਤੇ ਸਕੂਲ ਮੁਖੀ ਇੰਦਰਪ੍ਰੀਤ ਸਿੰਘ ਤੋਂ ਇਲਾਵਾ ਸਕੂਲਾਂ ਦਾ ਸਮੁੱਚਾ ਸਟਾਫ, ਐਸ ਐਮ ਸੀ ਕਮੇਟੀ ਚੇਅਰਮੈਂਨ, ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਤਾ ਪਿਤਾ ਵਿਸ਼ੇਸ਼ ਤੌਰ ‘ਤੇ ਹਾਜਰ ਸਨ ।