ਬੰਦ ਕਰੋ

“ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਫਤਿਆਬਾਦ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਤੇ ਐੱਸ. ਡੀ. ਐੱਮ. ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਪ੍ਰਕਾਸ਼ਨ ਦੀ ਮਿਤੀ : 05/07/2024

ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
“ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਫਤਿਆਬਾਦ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਤੇ ਐੱਸ. ਡੀ. ਐੱਮ. ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੀਤਾ ਜਾ ਰਿਹਾ ਹੈ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹਰ ਮੰਗਲਵਾਰ ਤੇ ਵੀਰਵਾਰ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿੱਚ ਲਗਾਏ ਜਾਣਗੇ ਵਿਸ਼ੇਸ ਸੁਵਿਧਾ ਕੈਂਪ
ਤਰਨ ਤਾਰਨ, 04 ਜੁਲਾਈ,
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਕਸਬਾ ਫਤਿਆਬਾਦ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਅਤੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾਏ ਗਏ ਸਨ ਅਤੇ ਸਰਕਾਰੀ ਸੇਵਾਵਾਂ ਮੌਕੇ ‘ਤੇ ਪ੍ਰਦਾਨ ਕੀਤੀਆਂ ਗਈਆਂ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਨੂੰ ਹਰਿਆ-ਭਰਿਆ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਲੋਕਾਂ ਨੂੰ ਬੂਟਿਆਂ ਦੀ ਵੰਡ ਵੀ ਕੀਤੀ ਗਈ।
ਇਸ ਸੁਵਿਧਾ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਿੰਡ ਫਤਿਆਬਾਦ, ਖਾਨਛਾਪੜੀ, ਖੇਲਾ, ਭੋਈਆਂ, ਭਰੋਵਾਲ, ਖਵਾਸਪੁਰ, ਕੱਲ੍ਹਾ ਅਤੇ ਧੂੰਦਾ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਧਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਹਨਾਂ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਵਧੀਆ ਸਮੇਂ ਸਿਰ ਮੁਹੱਈਆਂ ਕਰਵਾਉਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਵਿਸ਼ੇਸ ਕੈਂਪਾਂ ਦੌਰਾਨ ਲੋਕਾਂ ਨੂੰ ਹੁਣ ਬਿਨ੍ਹਾਂ ਦੇਰੀ ਨਿਰਧਾਰਿਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮਿਲ ਸਕਣਗੀਆਂ।ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੇ ਕੈਂਪ ਹਰ ਮੰਗਲਵਾਰ ਤੇ ਵੀਰਵਾਰ ਨੂੰ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਲਗਾਏ ਜਾਣਗੇ।