ਬੰਦ ਕਰੋ

ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਸਬ-ਡਵੀਜ਼ਨ ਪੱਟੀ ਦੇ ਪਿੰਡ ਬੋਪਾਰਾਏ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ

ਪ੍ਰਕਾਸ਼ਨ ਦੀ ਮਿਤੀ : 20/09/2024

ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
“ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਸਬ-ਡਵੀਜ਼ਨ ਪੱਟੀ ਦੇ ਪਿੰਡ ਬੋਪਾਰਾਏ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ
ਤਰਨ ਤਾਰਨ, 17 ਸਤੰਬਰ :
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਸਬ-ਡਵੀਜ਼ਨ ਪੱਟੀ ਦੇ ਪਿੰਡ ਬੋਪਾਰਾਏ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।
ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾਕੇ ਸਰਕਾਰੀ ਸੇਵਾਵਾਂ ਵੀ ਮੌਕੇ ‘ਤੇ ਪ੍ਰਦਾਨ ਕੀਤੀਆਂ ਗਈਆਂ।ਅੱਜ ਦੇ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 86 ਅਰਜ਼ੀਆਂ ਪ੍ਰਾਪਤ ਹੋਈਆਂ, ਜਿੰਨ੍ਹਾਂ ਵਿੱਚੋਂ 20 ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ।ਇਸ ਤੋਂ ਇਲਾਵਾ ਬਾਕੀ ਅਰਜ਼ੀਆਂ ਢੁਕਵੇਂ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਨੂੰ ਭੇਜੀਆਂ ਗਈਆ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਹਨਾਂ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਇਸ ਤਰ੍ਹਾਂ ਦੇ ਕੈਂਪ ਹਰ ਮੰਗਲਵਾਰ ਤੇ ਵੀਰਵਾਰ ਨੂੰ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ।ਇਹਨਾਂ ਕੈਂਪਾਂ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਨਗਰ ਕੌਂਸਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਆਦਿ ਕੰਮਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ।
ਇਸ ਦੇ ਨਾਲ ਹੀ ਸੇਵਾ ਕੇਂਦਰ ਨਾਲ ਸੰਬਧਤ ਰੈਜ਼ੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜ਼ਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।