ਬੰਦ ਕਰੋ

“ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਖਾਲੜਾ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਤੇ ਐੱਸ. ਡੀ. ਐੱਮ. ਪੱਟੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਪ੍ਰਕਾਸ਼ਨ ਦੀ ਮਿਤੀ : 26/07/2024

ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
“ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਖਾਲੜਾ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਤੇ ਐੱਸ. ਡੀ. ਐੱਮ. ਪੱਟੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਕੈਂਪ ਦੌਰਾਨ 204 ਲਾਭਪਾਤਰੀਆਂ ਨੂੰ ਮੌਕੇ ‘ਤੇ ਮੁਹੱਈਆਂ ਕਰਵਾਈਆਂ ਗਈਆਂ ਸਰਕਾਰੀ ਸੇਵਾਵਾਂ
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੀਤਾ ਜਾ ਰਿਹਾ ਹੈ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ
ਤਰਨ ਤਾਰਨ, 25 ਜੁਲਾਈ :
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਾਲੜਾ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਅਤੇ ਐੱਸ. ਡੀ. ਐੱਮ. ਪੱਟੀ ਸ੍ਰੀ ਕਿਰਪਾਲਵੀਰ ਸਿੰਘ ਵੱਲੋਂ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਨਿਪਟਾਰੇ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਸੁਵਿਧਾ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਉਣ ਲਈ ਆਪਣੇ ਸਟਾਲ ਲਗਾਏ ਗਏ।ਇਸ ਦੌਰਾਨ 204 ਲਾਭਪਾਤਰੀਆਂ ਨੂੰ ਮੌਕੇ ‘ਤੇ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਗਈਆਂ।ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਨੂੰ ਹਰਿਆ-ਭਰਿਆ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਲੋਕਾਂ ਨੂੰ ਬੂਟਿਆਂ ਦੀ ਵੰਡ ਵੀ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਹਨਾਂ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੇ ਕੈਂਪ ਹਰ ਮੰਗਲਵਾਰ ਤੇ ਵੀਰਵਾਰ ਨੂੰ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਨਗਰ ਕੌਂਸਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਆਦਿ ਕੰਮਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ।
ਇਸ ਦੇ ਨਾਲ ਹੀ ਸੇਵਾ ਕੇਂਦਰ ਨਾਲ ਸੰਬਧਤ ਰੈਜ਼ੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜ਼ਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।