ਸਰਕਾਰ, ਤੁਹਾਢੇ ਦੁਆਰ” ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹਰੀਕੇ ਵਿਖੇ 06 ਅਗਸਤ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਸੁਵਿਧਾ ਕੈਂਪ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਸਰਕਾਰ, ਤੁਹਾਢੇ ਦੁਆਰ” ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹਰੀਕੇ ਵਿਖੇ 06 ਅਗਸਤ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਸੁਵਿਧਾ ਕੈਂਪ
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ ਲੋਕ ਸਮੱਸਿਆਵਾਂ ਦੀ ਸੁਣਵਾਈ
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
ਤਰਨ ਤਾਰਨ, 05 ਅਗਸਤ :
ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਦੀ ਮੌਕੇ ’ਤੇ ਸੁਣਵਾਈ ਕਰਕੇ ਜਲਦ ਹੱਲ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ “ਸਰਕਾਰ, ਤੁਹਾਢੇ ਦੁਆਰ” ਪ੍ਰੋਗਰਾਮ ਤਹਿਤ 06 ਅਗਸਤ ਨੂੰ ਸਬ-ਡਵੀਜ਼ਨ ਪੱਟੀ ਦੇ ਕਸਬਾ ਹਰੀਕੇ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਹ ਕੈਂਪ ਰੈਸਟ ਹਾਊਸ ਹਰੀਕੇ ਵਿਖੇ ਸਵੇਰੇ 10 ਵਜੇ ਤੋਂ 02 ਵਜੇ ਤੱਕ ਲਗਾਇਆ ਜਾਵੇਗਾ, ਜਿਸ ਵਿੱਚ ਕਸਬਾ ਹਰੀਕੇ ਤੇੇ ਆਲੇ-ਦੁਆਲੇ ਦੇ ਪਿੰਡਾਂ ਲੋਕਾਂ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਸਲਿਆਂ ਦੀ ਸੁਣਵਾਈ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।
ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ ਪੈਨਸ਼ਨ, ਐਸ. ਸੀ., ਬੀ. ਸੀ. ਸਰਟੀਫਿਕੇਟ ਆਦਿ ਬਣਾਉਣ ਦੇ ਨਾਲ-ਨਾਲ ਜ਼ਿਲ੍ਹਾ ਭਲਾਈ ਦਫ਼ਤਰ, ਜਲ ਸਪਲਾਈ ਤੇ ਸੀਵਰੇਜ, ਸਿਹਤ ਆਦਿ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ/ਦਫ਼ਤਰਾਂ ਦੇ ਅਧਿਕਾਰੀ ਕੈਂਪ ਵਿੱਚ ਮੌਜੂਦ ਰਹਿ ਕੇ ਲੋਕਾਂ ਦੇ ਮਸਲਿਆਂ/ਸਮੱਸਿਆਵਾਂ ਦੀ ਸੁਣਵਾਈ ਕਰਕੇ ਉਨ੍ਹਾਂ ਦਾ ਢੁੱਕਵਾਂ ਹੱਲ ਯਕੀਨੀ ਬਣਾਉਣਗੇ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।