ਸਰਕਾਰ ਦੇ ਉਪਰਾਲਿਆਂ ਸਦਕਾ ਸੂਬੇ ਅੰਦਰ ਨਸ਼ਿਆਂ ਵਿਰੁੱਧ ਪੈਦਾ ਹੋਈ ਲੋਕ ਲਹਿਰ-ਸ੍ਰ. ਸਰਵਨ ਸਿੰਘ ਧੁੰਨ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਰਕਾਰ ਦੇ ਉਪਰਾਲਿਆਂ ਸਦਕਾ ਸੂਬੇ ਅੰਦਰ ਨਸ਼ਿਆਂ ਵਿਰੁੱਧ ਪੈਦਾ ਹੋਈ ਲੋਕ ਲਹਿਰ-ਸ੍ਰ. ਸਰਵਨ ਸਿੰਘ ਧੁੰਨ
ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ
ਸ੍ਰ. ਧੁੰਨ ਨੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰਹਿਣ ਦੀ ਕੀਤੀ ਅਪੀਲ
ਖੇਮਕਰਨ, (ਤਰਨ ਤਾਰਨ), 25 ਮਈ :
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਵੱਲੋਂ ਅੱਜ ਪਿੰਡ ਬਾਸਰਕੇ, ਭੈਣੀ ਮੱਸਾ ਸਿੰਘ, ਚੇਲਾ, ਚੁੰਗ, ਮੜੀ ਗੌੜ ਸਿੰਘ ਅਤੇ ਮੜੀ ਸਮਰਾ ਵਿਖੇ ਨਸ਼ਿਆਂ ਦੇ ਖਾਤਮੇ ਲਈ ਬਣਾਈਆਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਅਤੇ ਪਿੰਡਾਂ ਦੇ ਲੋਕਾਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।ਉਹਨਾਂ ਕਿਹਾ ਕਿ ਸਰਕਾਰ ਦੇ ਉਪਰਾਲਿਆਂ ਸਦਕਾ ਸੂਬੇ ਅੰਦਰ ਨਸ਼ਿਆਂ ਵਿਰੁੱਧ ਇੱਕ ਲੋਕ ਲਹਿਰ ਪੈਦਾ ਹੋਈ ਹੈ, ਜੋ ਰਾਜ ਵਿੱਚੋਂ ਨਸ਼ਿਆਂ ਦੇ ਮੁਕੰੰਮਲ ਖਾਤਮੇ ਲਈ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਲਗਾਉਣ ਵਾਲੇ ਨਸ਼ਾ ਤਸਕਰ ਕਿਸੇ ਵੀ ਕੀਮਤ ‘ਤੇ ਬਖ਼ਸ਼ੇ ਨਹੀਂ ਜਾਣਗੇ।ਉਨ੍ਹਾਂ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਕੋਈ ਵੀ ਬਾਹਰੀ ਜਾਂ ਅੰਦਰੂਨੀ ਵਿਅਕਤੀ ਪਿੰਡਾਂ ਵਿੱਚ ਨਸ਼ਾ ਸਪਲਾਈ ਨਾ ਕਰ ਸਕੇ।
ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ ਨਸ਼ਾ ਕਰ ਰਹੇ ਹਨ, ਉਹ ਨਸ਼ਾ ਛੱਡ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜਨ।ਉਨ੍ਹਾਂ ਕਿਹਾ ਕਿ ਦ੍ਰਿੜ ਇੱਛਾ ਸ਼ਕਤੀ ਨਾਲ ਨਸ਼ਾ ਆਸਾਨੀ ਨਾਲ ਛੱਡਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰਹਿਣ ਦੀ ਅਪੀਲ ਕੀਤੀ।