ਬੰਦ ਕਰੋ

ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਜ਼ਿਲ੍ਹਾ ਤਰਨ ਤਾਰਨ ਨੂੰ ਓ. ਡੀ. ਐੱਫ ਪਲੱਸ ਬਣਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਬਲਾਕ ਦਫ਼ਤਰ ਪੱਟੀ ਅਤੇ ਨੌਸ਼ਹਿਰਾ ਵਿਖੇ ਵਿਸ਼ੇਸ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 12/01/2023

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਜ਼ਿਲ੍ਹਾ ਤਰਨ ਤਾਰਨ ਨੂੰ ਓ. ਡੀ. ਐੱਫ ਪਲੱਸ ਬਣਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਬਲਾਕ ਦਫ਼ਤਰ ਪੱਟੀ ਅਤੇ ਨੌਸ਼ਹਿਰਾ ਵਿਖੇ ਵਿਸ਼ੇਸ ਮੀਟਿੰਗ
ਤਰਨ ਤਾਰਨ, 11 ਜਨਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਜ਼ਿਲ੍ਹੇ ਨੂੰ ਓ. ਡੀ. ਐੱਫ. ਪਲੱਸ ਬਣਾਉਣ ਲਈ ਬਲਾਕ ਵਿਕਾਸ ਦਫ਼ਤਰ ਨੌਸ਼ਹਿਰਾ ਪੰਨੂਆਂ ਅਤੇ ਪੱਟੀ ਵਿਖੇ ਉਚੇਚੇ ਤੌਰ ‘ਤੇ ਪਹੁੰਚ ਕੇ ਸੰਬਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ।
ਇਸ ਮੌਕੇ ਜਲ ਸਪਲਾਈ ਵਿਭਾਗ ਦੇ ਉਪ ਮੰਡਲ ਇੰਜੀਨੀਅਰ, ਪੰਚਾਇਤੀ ਵਿਭਾਗ ਉਪ ਮੰਡਲ ਇੰਜੀਨੀਅਰ , ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਤੇ ਮਨਰੇਗਾ ਜਿਲ੍ਹਾ ਕੋਆਰਡੀਨੇਟਰ ਅਤੇ ਏ. ਪੀ. ਓਜ, ਹਾਜ਼ਰ ਸਨ।
ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਓ. ਡੀ. ਐੱਫ. ਸਸਟੈਨੇਬਿਲਟੀ ਅਤੇ ਸੰਪੂਰਨ ਸਵੱਛਤਾ ਨੂੰ ਕਾਇਮ ਕਰਨ ਅਤੇ ਮਾਡਲ ਸ਼੍ਰੇਣੀ ਦੇ ਪਿੰਡ ਬਣਾਉਣ ਵਾਸਤੇ ਗੰਦੇ ਪਾਣੀ ਦੀ ਨਿਕਾਸੀ ਲਈ ਥਾਪਰ ਮਾਡਲ ਤਹਿਤ ਛੱਪੜਾ ਦਾ ਨਿਰਮਾਣ ਅਤੇ ਨਵੀਨੀਕਰਨ, ਪਿੰਡਾ ਵਿੱਚ ਸਵੱਛਤਾ ਲਈ ਗਿੱਲੇ-ਸੂਕੇ ਕੂੜੇ ਅਤੇ ਪਲਾਸਟਿਕ ਕੂੜੇ ਦੇ ਪ੍ਰਬੰਧਨ ਕਰਨ ਲਈ ਵੱਖ-ਵੱਖ ਪ੍ਰੋਜੈਕਟ ਲਗਾਏ ਜਾਣਗੇ ।
 ਉਹਨਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ 70% ਪ੍ਰਤੀਸ਼ਤ ਹਿੱਸਾ, 15ਵੇੰ ਵਿੱਤ ਕਮਿਸ਼ਨ ਵਿੱਚੋ 30% ਪ੍ਰਤੀਸ਼ਤ ਹਿੱਸਾ ਅਤੇ ਗੈਪਿੰਗ ਫੰਡ ਮਗਨਰੇਗਾ ਅਤੇ ਹੋਰ ਗ੍ਰਾਮ ਪੰਚਾਇਤ ਫੰਡ ਵਿੱਚੋਂ ਲਏ ਜਾਣਗੇ ।
ਇਸ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਬਲਾਕ ਪੱਟੀ ਅਤੇ ਨੌਸ਼ਹਿਰਾ ਦੇ ਬੀ. ਡੀ. ਪੀ. ਓਜ਼ ਨੂੰ ਹਦਾਇਤ ਜਾਰੀ ਕੀਤੀ ਗਈ ਕਿ ਉਹ ਆਪਣੇ ਅਧੀਨ ਆਉਦੀਆ ਗ੍ਰਾਮ ਪੰਚਾਇਤਾ ਨਾਲ ਤਾਲਮੇਲ ਕਰਕੇ ਜਲਦ ਤੋੰ ਜਲਦ ਕਾਰਵਾਈ ਮਤੇ, ਤਖਮੀਨੇ ਅਤੇ ਹੌਰ ਸਬੰਧਤ ਕਾਗਜ਼ਾਤ ਜ਼ਿਲ੍ਹਾ ਸੈਨੀਟੇਸ਼ਨ ਅਫਸਰ, ਤਰਨ ਤਾਰਨ ਦੇ ਦਫਤਰ ਨੂੰ ਜਮ੍ਹਾ ਕਰਵਾਉਣਗੇ।
ਓ.ਡੀ.ਐਫ ਸਸਟੈਨੇਬਿਲਟੀ ਨੂੰ ਮੁੱਖ ਰੱਖਦੇ ਹੋਏ ਹਲਕਾ ਪੱਟੀ ਵਿਖੇ ਸਾਫ – ਸਫਾਈ ਅਤੇ ਵਿਕਾਸ ਲਈ ਡਿਪਟੀ ਕਮਿਸ਼ਨਰ ਵੱਲੋੰ ਬਲਾਕ ਪੱਟੀ ਦੀਆਂ 42 ਅਤੇ ਨੋਸ਼ਹਿਰਾ ਪੰਨੂਆ ਦੀਆ 29 ਗ੍ਰਾਮ ਪੰਚਾਇਤਾ ਵਿਖੇ 887.72 ਲੱਖ ਰੁਪਏ ਦੀ ਲਾਗਤ ਨਾਲ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਤਰਲ ਕੂੜਾ ਪ੍ਰਬੰਧਨ ਦੇ ਪ੍ਰੋਜੈਕਟਾ ਨੂੰ ਲਾਗੂ ਕਰਨ ਲਈ ਸਬੰਧਤ ਵਿਭਾਗਾ ਨੂੰ ਮੀਟਿੰਗ ਦੌਰਾਨ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਉਹਨਾਂ ਕਿਹਾ ਕਿ ਆਉਣ ਵਾਲੇ 6 ਮਹੀਨਿਆ ਵਿੱਚ ਇਹਨਾ ਪ੍ਰੋਜੈਕਟਾ ਨੂੰ ਮੁਕੰਮਲ ਕਰ ਲਿਆ ਜਾਵੇਗਾ ਅਤੇ ਜ਼ਿਲ੍ਹਾ ਤਰਨ ਤਾਰਨ ਨੂੰ ਮਾਡਲ ਸ਼੍ਰੈਣੀ ਵਿੱਚ ਪਹਿਲੇ ਸਥਾਨ ‘ਤੇ ਲਿਆਉਣ ਲਈ ਜੰਗੀ ਪੱਧਰ ‘ਤੇ ਯਤਨ ਕੀਤੇ ਜਾਣਗੇ ।