ਸਿਵਲ ਸਰਜਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪ੍ਭਾਵਿਤ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸੰਬੰਧੀ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ

ਸਿਵਲ ਸਰਜਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪ੍ਭਾਵਿਤ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸੰਬੰਧੀ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ
ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਲਗਾਏ ਜਾ ਰਹੇ ਮੈਡੀਕਲ ਸਹਾਇਤਾ ਕੈਂਪ
ਤਰਨ ਤਾਰਨ 10 ਸਤੰਬਰ :
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪ੍ਭਾਵਿਤ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸੰਬੰਧੀ ਵਿਸ਼ੇਸ ਮੀਟਿੰਗ ਕੀਤੀ ਗਈ।
ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਬਲਾਕ ਐਜੂਕੇਟਰਾਂ ਨੇ ਇਸ ਮੀਟਿੰਗ ਵਿਚ ਹਿੱਸਾ ਲਿਆ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਹੜ੍ਹਾਂ ਤੋਂ ਬਚਾਓ ਸੰਬੰਧੀ ਸਿਹਤ ਵਿਭਾਗ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਮੈਡੀਕਲ ਸਿਹਤ ਸਹੂਲਤਾਂ ਸੰਬੰਧੀ ਵੀ ਯੋਗ ਪ੍ਰਬੰਧ ਮੁਕੰਮਲ ਹਨ। ਇਸ ਸੰਬੰਧੀ ਸਿਵਲ ਸਰਜਨ ਡਾ. ਰਾਏ ਨੇ ਕਿਹਾ ਕਿ ਬਲਾਕ ਮੀਆਂਵਿੰਡ, ਸਰਹਾਲੀ, ਘਰਿਆਲਾ ਅਤੇ ਖੇਮਕਰਨ ਇਲਾਕਿਆਂ ਵਿਚ ਮੈਡੀਕਲ ਕੈਂਪ ਸਹਾਇਤਾ ਟੀਮਾਂ ਲਗਾਤਾਰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਪਾਣੀ ਇਕੱਠਾ ਹੋਣ ਕਾਰਨ ਪੈਦਾ ਹੋਣ ਵਾਲੀਆ ਬਿਮਾਰੀਆਂ ਦੇ ਖਤਰੇਂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣਾ ਬਹੁਤ ਜਰੂਰੀ ਹੈ ।
ਡਾ: ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਦੂਸ਼ਿਤ ਪਾਣੀ ਕਾਰਨ ਹੈਜਾ, ਦਸਤ ਰੋਗ, ਡੇਂਗੂ, ਚਿਕਨਗੁਨੀਆ, ਮਲੇਰੀਆ, ਪੀਲੀਆ, ਚਮੜੀ ਦੇ ਰੋਗਾਂ ਦੀਆ ਬਿਮਾਰੀਆਂ ਆਦਿ ਹੋ ਸਕਦੀਆ ਹਨ। ਉਹਨਾ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਵੱਲੋ ਦਿੱਤੀ ਸਲਾਹ ਤੇ ਅਮਲ ਕਰਨ ਅਤੇ ਸਮੱਸਿਆ ਸੰਬੰਧੀ ਮੈਡੀਕਲ ਸਹਾਇਤਾ ਕੈਂਪਾਂ ਨਾਲ ਸੰਪਰਕ ਕੀਤਾ ਜਾਵੇ।
ਉਹਨਾਂ ਦੱਸਿਆ ਕਿ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਕੰਟਰੋਲ ਕਰਨ ਲਈ ਪੀਣ ਲਈ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ। ਪੀਣ ਵਾਲੇ ਪਾਣੀ ਨੂੰ ਉਬਾਲ ਕੇ ਠੰਡਾ ਕਰਕੇ ਵਰਤੋਂ ਵਿੱਚ ਲਿਆਂਦਾ ਜਾਵੇ। ਆਪਣੀ ਸਾਫ ਸਫਾਈ ਰੱਖੋ ਅਤੇ ਬਿਮਾਰੀਆਂ ਤੋਂ ਬਚਣ ਲਈ ਸਾਬਣ ਨਾਲ ਹੱਥ ਧੋ ਕੇ ਖਾਣਾ ਪਕਾਇਆ ਤੇ ਖਾਧਾ ਜਾਵੇ ਤਾਂ ਜੋ ਹੋਣ ਵਾਲੀਆ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਇਸ ਸੰਬੰਧੀ ਡਾ: ਰਾਏ ਨੇ ਆਮ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਜੇਕਰ ਕਿਸੇ ਨੂੰ ਦਸਤ, ਹੈਜਾ, ਟੱਟੀਆ, ਉਲਟੀਆ, ਡੇਂਗੂ, ਚਿਕਨਗੁਨੀਆ, ਮਲੇਰੀਆ ਜਾ ਖਾਰਸ਼ ਆਦਿ ਦੀ ਸਮੱਸਿਆ ਆਉਂਦੀ ਹੈ ਤਾਂ ਹੜ੍ਹਾਂ ਦੌਰਾਨ ਲਗਾਏ ਗਏ ਮੈਡੀਕਲ ਸਹਾਇਤਾਂ ਕੈਪਾਂ ਜਾ ਸਰਕਾਰੀ ਸਿਹਤ ਸੰਸਾਥਾਵਾਂ ਵਿੱਚ ਜਾ ਕੇ ਆਪਣਾ ਇਲਾਜ ਬਿਲਕੁਲ ਮੁਫਤ ਕਰਵਾਇਆ ਜਾਵੇ।