ਬੰਦ ਕਰੋ

ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਪਣਾ ਕੇ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ- ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 04/08/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਿਹ”
ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਪਣਾ ਕੇ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ- ਡਿਪਟੀ ਕਮਿਸ਼ਨਰ
ਜ਼ਿਲੇ ਵਿੱਚ ਹੁਣ ਤੱਕ 243 ਮਰੀਜ਼ਾਂ ਦੇ ਪਾਈ ਕੋਰੋਨਾ ਵਾਇਰਸ `ਤੇ ਫਤਿਹ
ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਪ੍ਰਾਪਤ 183 ਨਮੂਨਿਆਂ ਵਿੱਚੋਂ 181 ਨਤੀਜਿਆਂ ਦੀ ਰਿਪੋਰਟ ਆਈ ਨੈਗੇਟਿਵ
2 ਹੋਰ ਸੈਂਪਲਾਂ ਦੀ ਰਿਪੋਰਟ ਆਈ ਕੋਵਿਡ-19 ਪੋਜ਼ੇਟਿਵ
ਤਰਨ ਤਾਰਨ, 03 ਅਗਸਤ :
ਕੋਵਿਡ-19 ਮਹਾਂਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ, ਬਲਕਿ ਅਹਿਤਿਆਤ ਅਪਨਾਉਣ ਦੀ ਜ਼ਰੂਰਤ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਕਿਉਂਕਿ ਸਾਵਧਾਨੀਆਂ ਅਪਣਾ ਕੇ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 183 ਨਤੀਜਿਆਂ ਵਿੱਚੋਂ 181 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 2 ਸੈਂਪਲ ਪੋਜ਼ੇਟਿਵ ਪਾਏ ਗਏ ਹਨ।ਉਹਨਾਂ ਦੱਸਿਆ ਕਿ 188 ਨਮੂੁਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ 17882 ਸੈਂਪਲਾਂ ਵਿੱਚੋਂ 17326 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ, ਜਦਕਿ 243 ਮਰੀਜ਼ ਕੋਰੋਨਾ ਵਾਇਰਸ `ਤੇ ਫਤਿਹ ਪਾ ਚੁੱਕੇ ਹਨ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 `ਤੇ ਅਸੀਂ ਜਲਦ ਹੀ ਫਤਿਹ ਪਾ ਲਵਾਂਗੇ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ “ਮਿਸ਼ਨ ਫਤਿਹ” ਤਹਿਤ ਜ਼ਿਲਾ ਪ੍ਰਸ਼ਾਸਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਣਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ `ਤੇ 20 ਸੈਕੰਡ ਤੱਕ ਹੱਥ ਧੋਣਾ ਯਕੀਨੀ ਬਣਾਇਆ ਜਾਵੇ।ਉਨਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਦੇ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਵਿੱਚ ਸਹਿਯੋਗ ਦੇਣ ਲਈ ਕਿਹਾ।
ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਆਏ ਕੋਵਿਡ-19 ਦੇ 388 ਪੋਜ਼ੀਟਿਵ ਕੇਸ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚੋਂ ਹੁਣ 133 ਐਕਟਿਵ ਕੇਸ ਹਨ। ਉਹਨਾਂ ਦੱਸਿਆ ਕਿ ਵੱਖ-ਵੱਖ ਕੁਲੈਕਸ਼ਨ ਕੇਂਦਰਾਂ ‘ਚੋ ਕੋਵਿਡ-19 ਦੀ ਜਾਂਚ ਲਈ ਸ਼ੱਕੀ ਮਰੀਜਾਂ ਦੇ ਅੱਜ 188 ਸੈਂਪਲ ਹੋਰ ਲਏ ਗਏ ਹਨ ।