ਬੰਦ ਕਰੋ

ਸਿਹਤ ਵਿਭਾਗ ਵੱਲੋਂ ਸਰਹੱਦੀ ਪਿੰਡ ਬਾਸਰਕੇ ਵਿਖੇ ਲਗਾਇਆ ਗਿਆ ਵਿਸ਼ੇਸ਼ ਮੈਡੀਕਲ ਕੈਂਪ

ਪ੍ਰਕਾਸ਼ਨ ਦੀ ਮਿਤੀ : 24/05/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਿਹਤ ਵਿਭਾਗ ਵੱਲੋਂ ਸਰਹੱਦੀ ਪਿੰਡ ਬਾਸਰਕੇ ਵਿਖੇ ਲਗਾਇਆ ਗਿਆ ਵਿਸ਼ੇਸ਼ ਮੈਡੀਕਲ ਕੈਂਪ
ਤਰਨ ਤਾਰਨ, 19 ਮਈ :
ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਅਤੇ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ, ਤਰਨਤਾਰਨ, ਡਾ. ਵਰਿੰਦਰਪਾਲ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਸ਼ੁਕਰਵਾਰ ਨੂੰ ਸਰਹੱਦੀ ਖੇਤਰ ਦੇ ਨਾਗਰਿਕਾਂ ਦੀ ਚੰਗੀ ਸਿਹਤ ਦੇ ਮੱਦੇਨਜ਼ਰ ਸਰਹੱਦੀ ਪਿੰਡ ਬਾਸਰਕੇ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ ਮਰੀਜ਼ਾਂ ਦੇ ਇਲਾਜ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਮੁਫਤ ਦਵਾਈਆਂ ਵੰਡਣ ਦੇ ਨਾਲ ਨਾਲ ਮੁਫਤ ਟੈਸਟ ਕੀਤੇ ਗਏ।ਇਸ ਮੌਕੇ ਆਪਣੇ ਸਬੋਧਨ ਦੌਰਾਨ ਡਾ. ਕੁਲਤਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਚੰਗੀ ਸਿਹਤ ਲਈ ਮੈਡੀਕਲ ਕੈਂਪ ਲਗਾਏ ਜਾ ਰਹੇ ਜਾ ਹਨ, ਇਸੇ ਲੜੀ ਤਹਿਤ ਪਿੰਡ ਬਾਸਰਕੇ ਵਿਖੇ ਕੈਂਪ ਲਗਾਇਆ ਗਿਆ ਹੈ ਅਤੇ ਇਸ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਲਿਆ ਗਿਆ।ਇਸ ਕੈਂਪ ਦਾ ਫਾਇਦਾ ਸਰਹੱਦੀ ਪਿੰਡ ਹੁੰਦਲ ਅਤੇ ਭੈਣੀ ਮੱਸਾ ਸਿੰਘ ਦੇ ਲੋਕਾਂ ਵੱਲੋਂ ਵੀ ਲਿਆ ਗਿਆ।
ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਭਵਿੱਖ ਦੇ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ ਅਤੇ ਮਿਤੀ 25 ਮਈ ਨੂੰ ਪਿੰਡ ਦੋਦੇ ਵਿਖੇ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਲਗਾਇਆ ਜਾਵੇਗਾ।ਉਨਾਂ ਕਿਹਾ ਕਿ ਬਾਸਰਕੇ ਵਿਖੇ ਲਗਾਏ ਕੈਂਪ ਦੌਰਾਨ 140 ਵਿਅਕਤੀਆਂ ਵੱਲੋਂ ਆਪਣੀ ਸਿਹਤ ਜਾਂਚ ਕਰਵਾਈ ਗਈ ਅਤੇ ਸਿਹਤ ਕਰਮੀਆਂ ਵੱਲੋਂ 82 ਮੁਫਤ ਟੈਸਟ ਜਿਨਾਂ ਵਿੱਚੋਂ 11 ਐਚ.ਆਈ.ਵੀ ਟੈਸਟ ਵੀ ਮੌਕੇ ‘ਤੇ ਕੀਤੇ ਗਏ ਜਿਨਾਂ ਦੀ ਰਿਪੋਰਟ ਨੈਗਟਿਵ ਪਾਈ ਗਈ।
ਡਾ. ਕੁਲਤਾਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਪਹੁੰਚੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਗਰਿਕਾਂ ਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਲਈ ਵਿਸ਼ੇਸ਼ ਅਪੀਲ ਕੀਤੀ ਗਈ।ਉਨਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਜ਼ਿੰਮੇਵਾਰ ਬਨਣਾ ਪਵੇਗਾ। ਡਾ. ਕੁਲਤਾਰ ਨੇ ਕਿਹਾ ਕਿ ਕੈਂਪ ਦੌਰਾਨ ਬੱਚਿਆਂ ਦੇ ਟੀਕਾਕਰਨ ਦੀ ਸਹੂਲਤ ਵੀ ਮੁਹੱਇਆ ਕਰਵਾਈ ਗਈ।
ਬਲਾਕ ਐਜੂਕੇਟਰ ਨਵੀਨ ਕਾਲੀਆ ਨੇ ਕਿਹਾ ਕਿ ਕੈਂਪ ਦੌਰਾਨ ਆਈ. ਈ. ਸੀ ਗਤੀਵਿਧੀਆਂ ਰਾਹੀ ਕੈਂਪ ਵਿੱਚ ਪਹੁੰਚੇ ਮਰੀਜ਼ਾਂ ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਜਾਗਰੂਕ ਕੀਤਾ ਗਿਆ।ੳੇੁਨਾਂ ਕਿਹਾ ਕਿ ਮਾਸ ਮੀਡੀਆ ਵਿੰਗ ਵੱਲੋਂ ਸਮੇਂ ਸਮੇਂ ਸਰਹੱਦੀ ਪਿੰਡਾਂ ਦੇ ਵਿੱਚ ਜਾਗਰੂਕਤਾ ਫੈਲਾਈ ਜਾਂਦੀ ਹੈ ਤਾਂ ਜੋ ਲੋਕਾਂ ਦੀ ਸਿਹਤ ਨਰੋਈ ਰਹੇ।ਉਨਾਂ ਨਾਗਰਿਕਾਂ ਨੂੰ ਆਪਣਾ ਆਲੇ ਦੁਆਲੇ ਦੀ ਸਾਫ ਸਫਾਈ ਲਈ ਪ੍ਰੇਰਿਆ।
ਇਸ ਮੌਕੇ ਮੋਬਾਇਲ ਮੈਡੀਕਲ ਯੂਨਿਟ ਦੇ ਡਾ. ਸਮਰਿਧੀ, ਬਲਾਕ ਐਜੂਕੇਟਰ ਨਵੀਨ ਕਾਲੀਆ, ਫਾਰਮੇਸੀ ਅਫਸਰ ਰਾਮ ਕੁਮਾਰ, ਰਵਿੰਦਰ ਕੌਰ, ਐਸ. ਆਈ. ਲਖਵਿੰਦਰ ਸਿੰਘ, ਗਗਨਦੀਪ ਸਿੰਘ, ਰਣਬੀਰ ਸਿੰਘ, ਐੱਮ. ਐੱਲ. ਟੀ. ਰਾਜਪ੍ਰੀਤ ਸਿੰਘ, ਸੁਖਦੇਵ ਸਿੰਘ, ਗੁਰਲਾਲ ਸਿੰਘ, ਹਰਪ੍ਰੀਤ ਸਿੰਘ, ਨਰਿੰਦਰ ਕੌਰ, ਸਤਵੀਰ ਕੌਰ, ਸੀ. ਐਚ. ਓ. ਮਨਬੀਰ ਕੌਰ, ਸੁਖਜਿੰਦਰ ਕੌਰ, ਅਤੇ ਹਰਚੰਦ ਸਿੰਘ ਆਦਿ ਮੌਜੂਦ ਰਹੇ।