ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ਬਣ ਰਹੇ ਵਿਸ਼ਵ ਪੱਧਰੀ- ਚੇਅਰਮੈਨ ਭਗਵੰਤ ਸਿੰਘ ਕੰਬੋਕੇ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ਬਣ ਰਹੇ ਵਿਸ਼ਵ ਪੱਧਰੀ- ਚੇਅਰਮੈਨ ਭਗਵੰਤ ਸਿੰਘ ਕੰਬੋਕੇ
ਤਰਨ ਤਾਰਨ, 29 ਮਈ
ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਬਿਹਤਰੀਨ ਯੋਗਦਾਨ ਪਾਉਂਦੇ ਹੋਏ ਸਰਕਾਰੀ ਸਕੂਲਾਂ ਦੀ ਵਿਸ਼ਵ ਪੱਧਰੀ ਬਣਾਉਣ ਲਈ ਅਣਥੱਕ ਯਤਨ ਕੀਤੇ ਹਨ। ਇਨਾਂ ਯਤਨਾਂ ਸਦਕਾ ਨਾ ਸਿਰਫ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ, ਸਗੋਂ ਸਰਕਾਰੀ ਸਕੂਲ ਵਿੱਚ ਪੜ੍ਹਦੇ ਵਿਦਿਆਰਥੀ ਨੇ ਆਪਣੀ ਮਿਹਨਤ ਸਦਕਾ ਸਕੂਲਾਂ ਦੇ ਨਾਮ ਨੂੰ ਪੂਰਵ ਦੇਰੇ ਚਮਕਾਇਆ ਹੈ। ਸਰਕਾਰ ਕਰੋੜਾਂ ਰੁਪਏ ਖਰਚ ਕੇ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰ ਰਹੀ ਹੈ।
ਸਕੂਲਾਂ ਵਿੱਚ ਲਗਾਤਾਰ ਵਿਕਾਸ ਕਾਰਜਾਂ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਖੇਮਕਰਨ ਐਮ ਐਲ ਏ ਸ੍ਰ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਸ੍ਰ ਭਗਵੰਤ ਸਿੰਘ ਕੰਬੋਕੇ ਚੇਅਰਮੈਨ ਮਾਰਕੀਟ ਕਮੇਟੀ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਥੇਹ ਕਲਾਂ , ਸਰਕਾਰੀ ਐਲੀਮੈਂਟਰੀ ਸਕੂਲ ਸ਼ਾਂਧਰਾ, ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਮੁਤਸਦਾ ਸਿੰਘ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾ ਦਾ ਉਦਘਾਟਨ ਕੀਤਾ ਗਿਆ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪੱਕੀ ਨੀਤੀ ਅਤੇ ਇਰਾਦੇ ਨਾਲ ਸਰਕਾਰੀ ਸਕੂਲਾਂ ਨੂੰ ਮਾਡਰਨ ਬਣਾਉਣ ਦੇ ਰਸਤੇ ਤੇ ਕੰਮ ਕਰ ਰਹੀ ਹੈ । ਇਸ ਮੌਕੇ ਉਹਨਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂ , ਕੰਪਿਊਟਰ ਲੈਬ ਅਤੇ ਸਾਇੰਸ ਲੈਬ, ਚਾਰਦੀਵਾਰੀਆਂ ਦੇਖਣ ਤੋਂ ਬਾਅਦ ਉਹਨਾਂ ਸਕੂਲਾਂ ਦੇ ਸਕੂਲ ਮੁੱਖੀਆਂ ਅਤੇ ਸਮੂਹ ਸਟਾਫ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ । ਇਸ ਮੌਕੇ ਗੱਲਬਾਤ ਕਰਦਿਆਂ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸ੍ਰ ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਭਵਿੱਖ ਵਿੱਚ ਹਲਕੇ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ।
ਇਸ ਮੌਕੇ ਸ੍ਰ ਸ਼ੁਭਿੰਦਰ ਸਿੰਘ ਹਲਕਾ ਕੋਆਰਡੀਨੇਟਰ ਖੇਮਕਰਨ, ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸ੍ਰ ਮਨਜਿੰਦਰ ਸਿੰਘ, ਸ੍ਰੀ ਧੀਰਜ ਕੁਮਾਰ, ਸ੍ਰ ਅਨਖਬੀਰ ਸਿੰਘ, ਸੀਐਚਟੀ ਸ੍ਰ ਗੁਰਵਿੰਦਰ ਸਿੰਘ , ਸੀਐਚਟੀ, ਸ੍ਰ ਰਜਿੰਦਰ ਸਿੰਘ, ਸੀਐਚਟੀ ਸ੍ਰੀ ਰਾਜੇਸ਼ ਕੁਮਾਰ ਸ੍ਰ ਸੁਖਬੀਰ ਸਿੰਘ ਐਚ ਟੀ, ਸ੍ਰੀ ਦੀਪਕ ਕੁਮਾਰ ਅਕਾਊਂਟੈਂਟ ਅਤੇ ਸ੍ਰ ਸੁਖਚੈਨ ਸਿੰਘ ਸਰਪੰਚ ਤੋਂ ਇਲਾਵਾ ਸਮੂਹ ਸਕੂਲਾਂ ਦੇ ਸਕੂਲ ਮੁੱਖੀ ਸਾਹਿਬਾਨ, ਅਧਿਆਪਕ ਸਾਹਿਬਾਨ, ਆਂਗਣਵਾੜੀ ਵਰਕਰ, ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ, ਸਮੂਹ ਕਮੇਟੀ ਮੈਂਬਰ, ਪਿੰਡ ਵਾਸੀ ਤੇ ਬੱਚਿਆ ਦੇ ਮਾਪੇ ਵੀ ਮੌਜੂਦ ਸਨ।