ਬੰਦ ਕਰੋ

ਸੀ. ਆਰ. ਐਮ ਸਕੀਮ ਅਧੀਨ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਪ੍ਰਕਾਸ਼ਨ ਦੀ ਮਿਤੀ : 25/09/2024

ਪਿੰਡ ਚੰਬਲ ਵਿਖੇ ਸੀ. ਆਰ. ਐਮ ਸਕੀਮ ਅਧੀਨ ਲਗਾਇਆ ਗਿਆ ਪਰਾਲੀ ਪ੍ਬੰਧਨ ਸਬੰਧੀ ਕੈਂਪ
ਤਰਨ ਤਾਰਨ, 24 ਸਤੰਬਰ :
ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਜਿਲਾ ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਅਤੇ ਬਲਾਕ ਖੇਤੀਬਾੜੀ ਅਫਸਰ ਡਾ ਮਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਬਲਾਕ ਨੌਸ਼ਹਿਰਾ ਪੰਨੂੰਆਂ ਦੇ ਪਿੰਡ ਚੰਬਲ ਵਿਖੇ ਸੀ. ਆਰ. ਐਮ ਸਕੀਮ ਅਧੀਨ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਸੁਖਵਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਕੈਂਪ ਵਿੱਚ ਪਹੁੰਚੇ ਕਿਸਾਨਾ ਨੂੰ ਜੀ ਆਇਆ ਕਿਹਾ ਅਤੇ ਖੇਤੀਬਾੜੀ ਵਿਭਾਗ ਅੰਦਰ ਚੱਲ ਰਹੀਆਂ ਸਮੂਹ ਕਿਸਾਨੀ ਹਿੱਤ ਸਕੀਮਾਂ ਬਾਰੇ ਵਿਸਥਾਰ ਜਾਣਕਾਰੀ ਦਿਤੀ ਅਤੇ ਪਰਾਲੀ ਪ੍ਬੰਧਨ ਦੇ ਵੱਖ-ਵੱਖ ਤਰੀਕਿਆਂ, ਪਰਾਲੀ ਪ੍ਬੰਧਨ ਮਸ਼ੀਨਾਂ ਅਤੇ ਖੇਤੀਬਾੜੀ ਵਿਭਾਗ ਵਲੋਂ ਮਸ਼ੀਨਾਂ ਤੇ ਦਿੱਤੀ ਜਾ ਰਹੀ ਸਬਸਿਡੀ ਬਾਰੇ ਚਾਨਣਾ ਪਾਇਆ। ਪਿੰਡ ਚੰਬਲ ਦੇ ਮੋਹਤਬਰ ਵਿਅਕਤੀ ਸ. ਪਰਮਜੀਤ ਸਿੰਘ, ਸ. ਸੁਖਦੇਵ ਸਿੰਘ ਅਤੇ ਮਨਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਸਰਕਾਰ ਦੀਆਂ ਸਕੀਮਾਂ ਰਾਹੀਂ ਮਸ਼ੀਨਾਂ ਨਾਲ ਪਰਾਲੀ ਸਾਂਭਣ ਦੀ ਅਪੀਲ ਕੀਤੀ। ਇਸ ਕੈਂਪ ਵਿੱਚ ਹਾਜ਼ਰ ਕਿਸਾਨਾਂ ਨੇ ਵੀ ਪਰਾਲੀ ਨਾ ਸਾੜਨ ਸਬੰਧੀ ਸਹਿਮਤੀ ਪ੍ਰਗਟਾਈ।
ਇਸ ਮੌਕੇ ਸ. ਨਿਰਭੈ ਸਿੰਘ, ਰੀਤਿਕ ਖੇਤੀਬਾੜੀ ਉਪ ਨਿਰੀਖਕ ਅਤੇ ਨਰੈਣ ਸਿੰਘ ਫੀਲਡ ਵਰਕਰ ਹਾਜਰ ਸਨ।