ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਲਗਾਤਾਰ ਜਾਰੀ
ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਲਗਾਤਾਰ ਜਾਰੀ
ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ
ਖਡੂਰ ਸਾਹਿਬ, ਤਰਨ ਤਾਰਨ, 01 ਜੂਨ :
ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਲਗਾਤਾਰ ਜਾਰੀ ਹਨ ਅਤੇ ਪਿੰਡ-ਪਿੰਡ ਜਾ ਕੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਲੜੀ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਅਮਿੰਦਰ ਸਿੰਘ ਐਮੀ ਵੱਲੋਂ ਹਲਕਾ ਖਡੂਰ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ, ਚੰਬਾ ਕਲਾਂ, ਅਤੇ ਹਵੇਲੀਆਂ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ ਗਈ।ਇਸ ਮੌਕੇ ਸਰਪੰਚ ਜਗਰੂਪ ਸਿੰਘ, ਹੈਰੀ ਗਿੱਲ, ਸਰਪੰਚ ਸਵਿੰਦਰ ਸਿੰਘ, ਸਰਪੰਚ ਗੁਰਜੰਟ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਤੰਦਰੁਸਤੀ ਅਤੇ ਜਵਾਨੀ ਨੂੰ ਬਰਕਰਾਰ ਰੱਖਣ ਲਈ ਨਸ਼ਿਆਂ ਦਾ ਖਾਤਮਾ ਕਰਨਾ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਾ ਤਸਕਰਾਂ ਖਿਲਾਫ਼ ਲਗਾਤਾਰ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ।
ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਕੋਈ ਵੀ ਨਸ਼ਾ ਤਸਕਰ ਦਾ ਬਿਲਕੁੱਲ ਵੀ ਸਾਥ ਨਾ ਦਿੱਤਾ ਜਾਵੇ ਅਤੇ ਨਾ ਹੀ ਇਨ੍ਹਾਂ ਦੀਆਂ ਜ਼ਮਾਨਤਾਂ ਕਰਵਾਈਆਂ ਜਾਣ। ਉਨ੍ਹਾਂ ਲੋਕਾਂ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਉਹ ਦਿਨ ਦੂਰ ਨਹੀਂ ਜਦੋਂ ਜਲਦ ਹੀ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ।
ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੋ ਵਿਅਕਤੀ ਨਸ਼ਾ ਕਰਦੇ ਹਨ ਉਹ ਇਸ ਰੋਗ ਦੇ ਪੀੜਤ ਹਨ, ਉਨ੍ਹਾਂ ਨਾਲ ਵਿਤਕਰਾ ਨਾ ਕਰੋ, ਉਨ੍ਹਾਂ ਨਾਲ ਹਮਦਰਦੀ ਰੱਖਦੇ ਹੋਏ, ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਲੈ ਕੇ ਜਾਓ, ਜਿੱਥੇ ਉਨ੍ਹਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਉਸ ਦਾ ਸਾਰਾ ਖ਼ਰਚ ਕਰੇਗੀ।
ਉਨ੍ਹਾਂ ਸਾਰੇ ਪਿੰਡ ਵਾਸੀਆਂ ਨੂੰ ਇਸ ਗੱਲ ਦੀ ਸਹੁੰ ਵੀ ਚੁਕਾਈ ਕਿ ਉਹ ਨਾ ਤਾਂ ਨਸ਼ਾ ਵੇਚਣਗੇ ਅਤੇ ਨਾ ਹੀ ਨਸ਼ਾ ਵੇਚਣ ਵਾਲੇ ਦਾ ਸਾਥ ਦੇਣਗੇ। ਇਸ ਮੌਕੇ ਪਿੰਡਾਂ ਦੇ ਮੋਹਤਬਰਾਂ ਤੋਂ ਇਲਾਵਾ ਆਮ ਲੋਕ ਵੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।