• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਸਾਰਥਕ ਉਪਰਾਲਾ -ਪ੍ਰਧਾਨ ਸਕੱਤਰ ਸਿੰਘ ਡਲੀਰੀ

ਪ੍ਰਕਾਸ਼ਨ ਦੀ ਮਿਤੀ : 16/07/2025

ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਸਾਰਥਕ ਉਪਰਾਲਾ -ਪ੍ਰਧਾਨ ਸਕੱਤਰ ਸਿੰਘ ਡਲੀਰੀ

ਲੋਕ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ- ਕਾਆਡੀਨੇਟਰ ਜਗਿੰਦਰ ਸੰਧੂ

ਭਿੱਖੀਵਿੰਡ (ਤਰਨ ਤਾਰਨ), 15 ਜੁਲਾਈ :

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਸਾਰਥਕ ਉਪਰਾਲਾ ਹੈ, ਆਮ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਰਕਾਰ ਦਾ ਪੂਰਾ ਸਾਥ ਦੇਣਾ ਚਾਹੀਦਾ ਹੈ ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਭਿੱਖੀਵਿੰਡ ਦੇ ਪ੍ਰਧਾਨ ਸਕੱਤਰ ਸਿੰਘ ਡਲੀਰੀ ਨੇ ਪਿੰਡ ਭਗਵਾਨਪੁਰਾ ਦੇ ਸਰਪੰਚ ਰੇਸ਼ਮ ਸਿੰਘ ਅਤੇ ਪਿੰਡ ਭਗਵਾਨਪੁਰਾ ਕਲਾਂ ਦੇ ਸਰਪੰਚ ਗੁਰਲਾਲ ਸਿੰਘ ਦੀ ਰਹਿਨੁਮਾਈ ਹੇਠ ਰੱਖੇ ਪ੍ਰੋਗਰਾਮ ਨਸ਼ਾ ਮੁਕਤੀ ਯਾਤਰਾ ਦੌਰਾਨ ਸੰਬੋਧਨ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਜਨਤਾ ਦੇ ਸਹਿਯੋਗ ਉੱਤੇ ਹੀ ਨਿਰਭਰ ਕਰਦੀ ਹੈ ।ਜੇਕਰ ਜਨਤਾ ਪੁਲਿਸ ਅਤੇ ਸਰਕਾਰ ਨਾਲ ਨਸ਼ਾ ਵੇਚਣ ਵਾਲਿਆਂ ਬਾਰੇ ਸਹੀ ਜਾਣਕਾਰੀ ਸਾਂਝੀ ਕਰਨ ਤਾਂ ਨਸ਼ਾ ਸਮਗਲਰਾਂ ਨੂੰ ਸਲਾਖਾਂ ਪਿੱਛੇ ਡੱਕਣਾ ਆਸਾਨ ਹੋ ਜਾਵੇਗਾ । ਇਸ ਲਈ ਬਿਨਾਂ ਕਿਸੇ ਡਰ ਤੋਂ ਨਸ਼ਾ ਸਮਗਲਰਾਂ ਬਾਰੇ ਜਾਣਕਾਰੀ ਦਿੱਤੀ ਜਾਵੇ । ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਵਾਇਸ ਕੁਆਡੀਨੇਟਰ ਜਗਿੰਦਰ ਸੰਧੂ ਭਿੱਖੀਵਿੰਡ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਸਖਤ ਰਵੱਈਆਂ ਅਪਣਾਇਆ ਹੋਇਆ ਹੈ, ਤੇ ਨਸ਼ਿਆਂ ਦੇ ਸੌਦਾਗਰਾ ਦੇ ਘਰਾਂ ਨੂੰ ਵੀ ਢਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਉਹਨਾਂ ਦਾ ਲੱਕ ਪੂਰੀ ਤਰਾ੍ਂ ਤੋੜਿਆ ਜਾ ਸਕੇ ਅਤੇ ਕੋਈ ਮੁੜ ਸਿਰ ਚੁੱਕਣ ਦੀ ਹਿੰਮਤ ਨਾ ਕਰ ਸਕੇ ‌। ਇਸ ਕਲੰਕ ਨੂੰ ਮਿਟਾਉਣ ਲਈ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ ਤਾਂ ਜੋ ਅਸੀਂ ਆਪਣੇ ਸੂਬੇ ਅਤੇ ਨੌਜਵਾਨ ਪੀੜੀ ਨੂੰ ਇਸ ਦਲਦਲ ਤੋਂ ਬਚਾ ਸਕੀਏ ।
ਇਸ ਮੌਕੇ ਸਰਪੰਚ ਗੁਰਲਾਲ ਸਿੰਘ ਅਤੇ ਸਰਪੰਚ ਰੇਸ਼ਮ ਸਿੰਘ ਨੇ ਸਾਂਝੇ ਤੋਰ ਤੇ ਬੋਲਦਿਆ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗੌਰਮਈ ਇਤਿਹਾਸ ਨੂੰ ਸੰਭਾਲਣ ਅਤੇ ਇਸ ਦੀ ਸ਼ਾਨ ਨੂੰ ਜੁਗਾ ਜੁਗੰਤਰਾਂ ਤੇ ਕਾਇਮ ਰੱਖਣ ਲਈ ਕੰਮ ਕਰ ਰਹੇ ਹਨ । ਇਸ ਦੇ ਸਾਰਥਿਕ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ। ਇਸ ਲਈ ਉਨਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਸ ਨਾ ਮੁਰਾਦ ਬਿਮਾਰੀ ਤੋਂ ਬਚਾਉਣ ਲਈ ਲਈ ਅੱਗੇ ਆਉਣ ਤਾ ਜੋ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ ।