ਬੰਦ ਕਰੋ

ਸੇਵਾ ਕੇਂਦਰ ਰਾਹੀਂ ਹੁਣ ਮਿਲੇਗੀ ਪੀ. ਜੀ. ਆਰ. ਐੱਸ. ਵੈੱਬ ਪੋਰਟਲ `ਤੇ ਸ਼ਿਕਾਇਤ ਦਰਜ਼ ਕਰਵਾਉਣ ਦੀ ਸਹੂਲਤ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 19/12/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸੇਵਾ ਕੇਂਦਰ ਰਾਹੀਂ ਹੁਣ ਮਿਲੇਗੀ ਪੀ. ਜੀ. ਆਰ. ਐੱਸ. ਵੈੱਬ ਪੋਰਟਲ `ਤੇ ਸ਼ਿਕਾਇਤ ਦਰਜ਼ ਕਰਵਾਉਣ ਦੀ ਸਹੂਲਤ-ਡਿਪਟੀ ਕਮਿਸ਼ਨਰ
ਪੀ. ਜੀ. ਆਰ. ਐਸ. ਪੋਰਟਲ ਦੀ ਵਰਤੋਂ ਕਰਕੇ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਡਿਜ਼ੀਟਲੀ ਕਰਵਾ ਸਕਦੇ ਰਜਿਸਟਰ
ਤਰਨ ਤਾਰਨ, 18 ਦਸੰਬਰ :
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਵਨ-ਸਟਾਪ ਵੈਬ ਪੋਰਟਲ ਦੇ ਰੂਪ ਵਿੱਚ ਇੱਕ ਡਿਜੀਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੀ ਸਹੂਲਤ ਹੁਣ ਸੇਵਾ ਕੇਂਦਰ ਰਾਹੀਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਸੇਵਾ ਕੇਂਦਰ ਰਾਹੀਂ ਪੀ. ਜੀ. ਆਰ. ਐੱਸ. ਵੈਬ ਪੋਰਟਲ `ਤੇ ਆਪਣੀ ਸ਼ਿਕਾਇਤ ਦਰਜ ਕਰਵਾਉਣ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ (ਡੀ. ਜੀ. ਆਰ. ਅਤੇ ਪੀ. ਜੀ.) ਵੱਲੋਂ ਵਿਕਸਤ ਕੀਤੇ ਗਏ ਇਸ ਪੋਰਟਲ ਰਾਹੀਂ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਕੇ ਹੁਣ ਹਰੇਕ ਨਾਗਰਿਕ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗਾਂ ਕੋਲ connect.punjab.gov.in `ਤੇ  ਜਮਾਂ ਕਰਵਾ ਸਕਦਾ ਹੈ ਜਾਂ ਫੇਰ ਨੇੜੇ ਦੇ ਸੇਵਾ ਕੇਂਦਰ ਵਿੱਚ ਜਾ ਕੇ ਆਪਣੀ ਅਰਜੀ ਦੇ ਸਕਦਾ ਹੈ। 
ਉਨ੍ਹਾਂ ਦੱਸਿਆ ਪੀ. ਜੀ. ਆਰ. ਐੱਸ. ਵੈਬ ਪੋਰਟਲ `ਤੇ ਸੇਵਾ ਕੇਂਦਰ ਤੋਂ ਅਰਜ਼ੀ ਦੇਣ ਸਮੇਂ 10 ਰੁਪਏ ਸੇਵਾ ਫੀਸ ਲਈ ਜਾਵੇਗੀ ਅਤੇ ਇਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਸਰਕਾਰੀ ਫੀਸ ਨਹੀਂ ਵਸੂਲੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੋਰਟਲ ਦੇ ਜ਼ਰੀਏ, ਨਾਗਰਿਕ ਆਪਣੀਆਂ ਸ਼ਿਕਾਇਤਾਂ ਦੀ ਸਥਿਤੀ ਬਾਰੇ ਆਨਲਾਈਨ ਜਾਣ ਸਕਣਗੇ ਅਤੇ ਉਨ੍ਹਾਂ ਨੂੰ ਪ੍ਰਕਿਰਿਆ ਦੇ ਹਰ ਪੜਾਅ `ਤੇ ਐੱਸ. ਐੱਮ. ਐੱਸ. ਦੁਆਰਾ ਸੂਚਿਤ ਕੀਤਾ ਜਾਵੇਗਾ। ਸ਼ਿਕਾਇਤ ਦਾ ਹੱਲ ਹੋਣ `ਤੇ ਉਨਾਂ ਨੂੰ ਫੋਨ ਕਾਲ ਆਵੇਗੀ ਅਤੇ ਜੇ ਉਹ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਪਹੁੰਚਾਈ ਜਾਵੇਗੀ।    
——————