ਸ੍ਰੀ ਕੁਲਵੰਤ ਸਿੰਘ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ
ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਸ੍ਰੀ ਕੁਲਵੰਤ ਸਿੰਘ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ
ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਹੋਵੇਗਾ ਪਹਿਲੀ ਜਿੰਮੇਵਾਰੀ
ਕੋਵਿਡ-19 ਮਹਾਂਮਾਰੀ ਦੌਰਾਨ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ
ਤਰਨ ਤਾਰਨ, 16 ਜੂਨ :
2012 ਬੈਚ ਦੇ ਆਈ. ਏ. ਐਸ. ਅਧਿਕਾਰੀ ਸ੍ਰੀ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਚਾਰਜ ਲਿਆ।ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾ ਡਿਪਟੀ ਕਮਿਸ਼ਨਰ ਨੇ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ (ਪੰਜਵੀਂ ਪਾਤਸ਼ਾਹੀ) ਵਿਖੇ ਮੱਥਾ ਟੇਕਿਆ।ਇਸ ਉਪਰੰਤ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਦਫ਼ਤਰ ਪਹੁੰਚਣ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿਮਘ ਗਰੇਵਾਲ, ਵਧਕਿ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਜੀ ਆਇਆ ਆਖਿਆ ਗਿਆ।
ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਉਹਨਾਂ ਦੀ ਪਹਿਲੀ ਜਿੰਮੇਵਾਰੀ ਹੋਵੇਗੀ।ਉਹਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ, ਵਿਕਾਸ ਪ੍ਰੋਜੈਕਟਾਂ, ਟ੍ਰੈਫਿਕ, ਵਾਤਾਵਰਣ, ਸਿਹਤ, ਸਿੱਖਿਆ, ਔਰਤਾਂ, ਬੱਚਿਆਂ ਅਤੇ ਸੀਨੀਅਰ ਸਿਟੀਜ਼ਨ ਦੀ ਸੁਰੱਖਿਆ ਅਤੇ ਹੋਰ ਖੇਤਰਾਂ ਲਈ ਵਿਸ਼ੇਸ਼ ਯੋਜਨਾ ਬਣਾਈ ਜਾਵੇਗੀ।
ਵਿਸ਼ਵ ਵਿਆਪੀ ਮਹਾਂਮਾਰੀ ਕੋਵਿਡ-19 ਦੇ ਪ੍ਰਕੋਪ ਬਾਰੇ ਸੁਚੇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਨੂੰ ਅਤੇ ਹੋਰਾਂ ਨੂੰ ਇਸ ਬਿਮਾਰੀ ਤੋਂ ਬਚਾ ਕੇ ਰੱਖਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ। ਉਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਅਤੇ ਜ਼ਿਲਾ ਤਰਨ ਤਾਰਨ ਦੇ ਵਿਕਾਸ ਲਈ ਇੱਕ ਟੀਮ ਦੀ ਤਰਾਂ ਕੰਮ ਕਰਨ।
—————–