ਬੰਦ ਕਰੋ

ਸ੍ਰੀ ਰਿਸ਼ੀਪਾਲ ਸਿੰਘ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਆਪਣਾ ਅਹੁਦਾ ਸੰਭਾਲਿਆ

ਪ੍ਰਕਾਸ਼ਨ ਦੀ ਮਿਤੀ : 30/11/2022
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸ੍ਰੀ ਰਿਸ਼ੀਪਾਲ ਸਿੰਘ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਆਪਣਾ ਅਹੁਦਾ ਸੰਭਾਲਿਆ
ਜ਼ਿਲ੍ਹੇ ਵਿੱਚ ਸਾਰੀਆਂ ਸਰਕਾਰੀ ਅਤੇ ਸਾਂਝੀਆ ਥਾਵਾਂ ‘ਤੇ ਵੱਧ ਤੋਂ ਵੱਧ ਪੌਦੇ ਲਗਾਉਣਾ ਹੋਵੇਗੀ ਵਿਸ਼ੇਸ ਤਰਜੀਹ
ਜ਼ਿਲ੍ਹੇ ’ਚ ਸਿੱਖਿਆ ਦੇ ਢਾਂਚੇ ਵਿੱਚ ਹੋਰ ਸੁਧਾਰ ਲਿਆਉਣ ਲਈ ਸਮੂਹ ਸਰਕਾਰੀ ਸਕੂਲਾਂ ਨੂੰ ਬਣਾਇਆ ਜਾਵੇਗਾ ਬਿਹਤਰ
ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਤਰਨ ਤਾਰਨ, 30 ਨਵੰਬਰ :
ਸ੍ਰੀ ਰਿਸ਼ੀਪਾਲ ਸਿੰਘ ਆਈ. ਏ. ਐੱਸ. ਨੇ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਉਹ 2014 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ ਅਤੇ ਉਹਨਾਂ ਦਾ ਪਿਛੋਕੜ ਜ਼ਿਲ੍ਹਾ ਤਰਨ ਤਾਰਨ ਦਾ ਹੀ ਹੈ।
ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾ ਉਹਨਾਂ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਥਾ ਟੇਕਿਆ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਵਾਹਿਗੁਰੂ ਦਾ ਓਟ ਆਸਰਾ ਲਿਆ।ਜ਼ਿਲ਼੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪਹੁੰਚਣ ‘ਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਪੱਟੀ ਸ੍ਰੀ ਅਮਨਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੁਨੀਤ ਕੁਮਾਰ ਸ਼ਰਮਾ ਅਤੇ ਉਪ-ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀਆਂ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਵੀ ਲਈ।
ਇਸ ਉਪਰੰਤ ਉਹਨਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕੰੰਮ ਦੀ ਗੁਣਵੱਤਾ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।
ਉਹਨਾਂ ਕਿ ਜ਼ਿਲ੍ਹੇ ਵਿੱਚ ਸਾਰੀਆਂ ਸਰਕਾਰੀ ਅਤੇ ਸਾਂਝੀਆ ਥਾਵਾਂ ‘ਤੇ ਵੱਧ ਤੋਂ ਵੱਧ ਪੌਦੇ ਲਗਾਉਣਾ ਉਹਨਾਂ ਦਾ ਵਿਸ਼ੇਸ ਤਰਜੀਹ ਹੋਵੇਗੀ, ਇਸ ਲਈ ਸਮੂਹ ਧਾਰਮਿਕ ਤੇ ਸਮਾਜ ਸੇਵੀ ਸੰੰਸਥਾਵਾਂ ਦਾ ਸਹਿਯੋਗ ਵੀ ਲਿਆ ਜਾਵੇਗਾ। ਉਹਨਾਂ ਕਿਹਾ ਜ਼ਿਲ੍ਹੇ ਵਿੱਚ ਸਿੱਖਿਆ ਦੇ ਢਾਂਚੇ ਵਿੱਚ ਹੋਰ ਸੁਧਾਰ ਲਿਆਉਣ ਲਈ ਸਮੂਹ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਇਆ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆ ਜਾਣਗੀਆ।
ਉਹਨਾਂ ਕਿਹਾ ਕਿ ਤਰਨ ਤਾਰਨ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਬਾਰਡਰ ਸਕਿਊਰਿਟੀ ਫੋਰਸ ਨਾਲ ਬਿਹਤਰ ਤਾਲਮੇਲ ਬਣਾਕੇ ਲੋਕਾਂ ਦੀਆਂ ਮੁਸ਼ਕਿਲਾਂ ਨੰੁ ਦੂਰ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਕੰਮਾਂ ਨੂੰ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇਗਾ।