ਬੰਦ ਕਰੋ

“ਸੰਵਿਧਾਨ, ਲੋਕਤੰਤਰ ਅਤੇ ਅਸੀਂ” ਵਿਸ਼ੇ ’ਤੇ ਆਨਲਾਈਨ ਕੁਇਜ਼ ਮੁਕਾਬਲਾ 25 ਨਵੰਬਰ ਨੂੰ-ਜ਼ਿਲ੍ਹਾ ਲੋਕ ਸੰਵਿਧਾਨ

ਪ੍ਰਕਾਸ਼ਨ ਦੀ ਮਿਤੀ : 24/11/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਸੰਵਿਧਾਨ, ਲੋਕਤੰਤਰ ਅਤੇ ਅਸੀਂ” ਵਿਸ਼ੇ ’ਤੇ ਆਨਲਾਈਨ ਕੁਇਜ਼ ਮੁਕਾਬਲਾ 25 ਨਵੰਬਰ ਨੂੰ-ਜ਼ਿਲ੍ਹਾ ਲੋਕ ਸੰਵਿਧਾਨ
ਜ਼ਿਲੇ ਦੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਸ ਕੁਇਜ਼ ਵਿਚ ਹਿੱਸਾ ਲੈਣ ਦੀ  ਕੀਤੀ ਅਪੀਲ
ਤਰਨ ਤਾਰਨ, 23 ਨਵੰਬਰ :
ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਮਿਤੀ 25 ਨਵੰਬਰ 2020 ਨੂੰ ਦੁਪਹਿਰ 12 ਵਜੇ ‘ਸੰਵਿਧਾਨ, ਲੋਕਤੰਤਰ ਅਤੇ ਅਸੀਂ’ ਵਿਸ਼ੇ ’ਤੇ ਇਕ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰ ਿਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਕੁਇਜ਼ ਮੁਕਾਬਲੇ ਵਿੱਚ ਕੋਈ ਵੀ ਨਾਗਰਿਕ ਭਾਗ ਲੈ ਸਕਦਾ ਹੈ।
ਉਨਾਂ ਦੱਸਿਆ ਕਿ ਇਸ ਕੁਇਜ਼ ਵਿੱਚ ਕੁੱਲ 30 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਉਪਰੋਕਤ ਵਿਸ਼ੇ ਸਬੰਧੀ 27 ਲੇਖ ਅਤੇ ਇਨਾਂ ਲੇਖਾਂ ਦੀ ਸੰਖੇਪ ਜਾਣਕਾਰੀ ਵਾਲੀਆਂ ਵੀਡੀਓਜ਼ ਫੇਸਬੁੱਕ ਰਾਹੀਂ ਸਾਂਝੀਆਂ ਕੀਤੀਆਂ ਗਈਆਂ ਹਨ ਅਤੇ ਇਨਾਂ ਲੇਖਾਂ ਦੇ ਆਧਾਰ ’ਤੇ ਹੀ ਇਹ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ। 
  ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਕੁਇਜ਼ ਦਾ ਲਿੰਕ 25 ਨਵੰਬਰ 2020 ਨੂੰ ਸਵੇਰੇ 11.50 ਵਜੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਫੇਸਬੁੱਕ ਅਤੇ ਟਵਿੱਟਰ ’ਤੇ ਸਾਂਝਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਕੁਇਜ਼ ਨਿਰਧਾਰਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮਾਂ ਕਰਵਾਉਣਾ ਹੋਵੇਗਾ ਅਤੇ 30 ਮਿੰਟ ਤੋਂ ਬਾਅਦ ਕੁਇਜ਼ ਨੂੰ ਜਮ੍ਹਾਂ ਨਹੀਂ ਕੀਤਾ ਜਾ ਸਕੇਗਾ।
ਉਨਾਂ ਦੱਸਿਆ ਕਿ ਇਸ ਆਨਲਾਈਨ ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ 1500 ਰੁਪਏ ਪਹਿਲਾ ਇਨਾਮ, 1300 ਰੁਪਏ ਦੂਜਾ ਇਨਾਮ ਅਤੇ 1000 ਰੁਪਏ ਤੀਜਾ ਇਨਾਮ ਦਿੱਤਾ ਜਾਵੇਗਾ। ਜੇਕਰ ਇਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ, ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ। ਉਨਾਂ ਜ਼ਿਲੇ ਦੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਸ ਕੁਇਜ਼ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।     
————-