ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਅਤੇ ਸਰਕਾਰੀ ਅਦਾਰਿਆਂ ਵਿਖੇ ਟੈਸਟਿੰਗ ਲਈ ਇਕੱਠੇ ਕੀਤੇ ਪਾਣੀ ਦੇ ਨਮੂਨੇ

ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਅਤੇ ਸਰਕਾਰੀ ਅਦਾਰਿਆਂ ਵਿਖੇ ਟੈਸਟਿੰਗ ਲਈ ਇਕੱਠੇ ਕੀਤੇ ਪਾਣੀ ਦੇ ਨਮੂਨੇ
ਡੇਂਗੂ ਅਤੇ ਚਿਕਨਗੁਣੀਆਂ ਵਰਗੀਆਂ ਬਿਮਾਰੀਆਂ ਬਾਰੇ ਕੀਤਾ ਗਿਆ ਜਾਗਰੂਕ
ਤਰਨ ਤਾਰਨ, 22 ਅਗਸਤ :
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਅਤੇ ਜ਼ਿਲ੍ਹਾ ਐਪੀਡੇਮੋਲੋਜਿਸਟ ਡਾ. ਰਾਘਵ ਗੁਪਤਾ ਦੀ ਦੇਖ-ਰੇਖ ਹੇਠ ਦਫਤਰ ਸਿਵਲ ਸਰਜਨ ਅਤੇ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਲੋਂ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਅਤੇ ਸਰਕਾਰੀ ਅਦਾਰਿਆਂ ਵਿਖੇ ਜਿੱਥੇ ਵਾਟਰ ਟੈਸਟਿੰਗ ਲਈ ਪਾਣੀ ਦੇ ਨਮੂਨੇ ਇਕੱਠੇ ਕੀਤੇ ਗਏ, ਉੱਥੇ ਨਾਲ ਹੀ ਡੇਂਗੂ ਅਤੇ ਚਿਕਨਗੁਣੀਆਂ ਵਰਗੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮੌਜੂਦਾ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਚਲਾਈ ਜਾ ਰਹੀ ‘ਹਰ ਸ਼ੁਕਰਵਾਰ ਡੇਂਗੂ ਉੱਤੇ ਵਾਰ’ ਮੁਹਿੰਮ ਤਹਿਤ ਇਸ ਹਫਤੇ ਸਿਹਤ ਕਰਮੀਆਂ ਵੱਲੋਂ ਸਰਕਾਰੀ ਸਕੂਲਾਂ ਅਤੇ ਅਦਾਰਿਆਂ ਤੋਂ ਪਾਣੀ ਦੇ ਨਮੂਨੇ ਸੈਂਪਲਿੰਗ ਲਈ ਇਕੱਠੇ ਕੀਤੇ ਗਏ ਅਤੇ ਇਸ ਤੋਂ ਇਲਾਵਾ ਡੇਂਗੂ ਅਤੇ ਚਿਕਨਗੁਨੀਆਂ ਬਾਰੇ ਜਾਗਰੂਕ ਕੀਤਾ ਜਾ ਗਿਆ।
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆਂ ਕਿ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਥਕਾਵਟ ਜਾਂ ਫਿਰ ਸਰੀਰ ਉੱਤੇ ਕਿਸੇ ਤਰ੍ਹਾਂ ਦੇ ਲਾਲ ਨਿਸ਼ਾਨ ਨਜ਼ਰ ਆਉਂਦੇ ਹਨ, ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਆ ਕੇ ਆਪਣਾ ਮੁਆਇੰਨਾ ਕਰਵਾਏ। ਜ਼ਿਲ੍ਹਾ ਐਪਿਡਮੋਲੋਜਿਸਟ ਡਾ. ਰਾਘਵ ਗੁਪਤਾ ਅਤੇ ਡਾ. ਅਵਲੀਨ ਕੌਰ ਨੇ ਦੱਸਿਆ ਕਿ ਹਰ ਇਕ ਵਿਅਕਤੀ ਆਪਣੇ ਘਰ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਪ੍ਰਤੀ ਵਿਸ਼ੇਸ਼ ਧਿਆਨ ਦੇਣਾ ਯਕੀਨੀ ਬਣਾਵੇ।
ਉਹਨਾਂ ਕਿਹਾ ਕਿ ਲੋਕ ਘਰਾਂ ਦੇ ਵਿੱਚ ਰੱਖੀਆਂ ਫਰਿੱਜਾਂ ਦੀਆਂ ਟਰੇਆਂ, ਕੂਲਰਾਂ, ਗਮਲਿਆਂ, ਟਾਇਰਾਂ ਦੀ ਰੋਜ਼ਾਨਾ ਜਾਂਚ ਕਰਨ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਇਹਨਾਂ ਵਿੱਚ ਪਾਣੀ ਇਕੱਠਾ ਨਾ ਹੋਵੇ।
ਇਸ ਮੌਕੇ ਜ਼ਿਲ੍ਹਾ ਮਾਸ ਮੀਡਿਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਏ ਐਮ ਓ ਕੰਵਲ ਬਲਰਾਜ ਸਿੰਘ, ਹੈਲਥ ਸੁਪਰਵਾਇਜ਼ਰ ਭੁਪਿੰਦਰ ਸਿੰਘ, ਜਸਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਬ੍ਰੀਡਰ ਚੈੱਕਰ ਸੁਖਵੰਤ ਸਿੰਘ ਆਦਿ ਮੌਜੂਦ ਰਹੇ।