ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਸੀਐਚਸੀ ਕਸੇਲ ਵੱਲੋਂ ਕੀਤੀਆਂ ਗਈਆਂ ਜਾਗਰੁਕਤਾ ਗਤੀਵਿਧੀਆਂ

ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਸੀਐਚਸੀ ਕਸੇਲ ਵੱਲੋਂ ਕੀਤੀਆਂ ਗਈਆਂ ਜਾਗਰੁਕਤਾ ਗਤੀਵਿਧੀਆਂ
ਸਰਕਾਰੀ ਸਕੂਲਾਂ ਅਤੇ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਵਿੱਚ ਡੇਂਗੂ ਵਿਰੁੱਧ ਕੀਤਾ ਗਿਆ ਜਾਗਰੂਕ: ਡਾ. ਜਤਿੰਦਰ ਕੌਰ
ਤਰਨ ਤਾਰਨ, 11 ਅਕਤੂਬਰ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਾਨਯੋਗ ਸ੍ਰੀ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਜ਼ਿਲਾ ਤਰਨਤਾਰਨ ਦੇ ਸਿਵਲ ਸਰਜਨ, ਡਾ.ਗੁਰਪ੍ਰੀਤ ਸਿੰਘ ਰਾਏ ਜੀ ਦੀ ਰਹਿਨੁਮਾਈ ਅਤੇ ਸੀਨੀਅਰ ਮੈਡੀਕਲ ਅਫਸਰ, ਕਸੇਲ, ਡਾ.ਜਤਿੰਦਰ ਕੌਰ ਜੀ ਦੀ ਯੋਗ ਅਗਵਾਈ ਹੇਠ ਸ਼ੁੱਕਰਵਾਰ ਨੂੰ ਬਲਾਕ ਕਸੇਲ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਵਿੱਚ ਐਂਟੀ ਡੇਂਗੂ ਮੁਹਿੰਮ ‘ਹਰ ਸ਼ੁਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਮਲਟੀਪਰਪਜ ਹੈਲਥ ਸੁਪਰਵਾਈਜਰਾਂ, ਮਲਟੀਪਰਪਜ਼ ਹੈਲਥ ਵਰਕਰ (ਮੇਲ) ਅਤੇ ਮਾਸ ਮੀਡਿਆ ਵਿੰਗ ਵਲੋਂ ਡੇਂਗੂ ਵਿਰੁੱਧ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ।
ਡਾ. ਜਤਿੰਦਰ ਕੌਰ ਨੇ ਕਿਹਾ ਕਿ ਐਂਟੀ ਡੇਂਗੂ ਮੁਹਿੰਮ ਤਹਿਤ ‘ਹਰ ਸ਼ੁਕਰਵਾਰ-ਡੇਂਗੂ ‘ਤੇ ਵਾਰ’ ਦੇ ਮੰਤਵ ਨਾਲ ਡੇਂਗੂ ਵਿਰੁਧ ਜਾਗਰੂਕਤਾ ਫਲਾਉਣ ਦੇ ਨਾਲ ਨਾਲ ਫੀਵਰ ਸਰਵੇ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਪ੍ਰਾਪਤ ਬਲਾਕ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਵਿੱਚ ਡੇਂਗੂ ਵਿਰੁੱਧ ਜਾਗਰੂਕਤਾ ਫੈਲਾਈ ਗਈ।
ਉਹਨਾਂ ਕਿਹਾ ਕਿ ਡੇਂਗੂ ਤੋਂ ਬਚਾ ਲਈ ਹਰ ਇਕ ਵਿਆਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਸਾਫ ਸਫਾਈ ਪ੍ਰਤੀ ਯੋਗਦਾਨ ਪਾਉਣਾ ਚਾਹੀਦਾ ਹੈ।ਉਨਾਂ ਕਿਹਾ ਸਿਹਤ ਕਰਮੀਆਂ ਵੱਲੋਂ ਆਈ.ਈ.ਸੀ ਗਤੀਵਿਧੀਆਂ ਰਾਹੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਆਪਣੇ ਆਪ ਨੂੰ ਇਸ ਰੋਗ ਤੋਂ ਬਚਾ ਸਕਣ।
ਡਾਕਟਰ ਜਤਿੰਦਰ ਕੌਰ ਨੇ ਕਿਹਾ ਕਿ ਕਿਹਾ ਕਿ ਜੇਕਰ ਕਿਸੇ ਵਿਅਕਤੀ ਕਾਫੀ ਦਿਨਾਂ ਤੱਕ ਤੇਜ਼ ਬੁਖਾਰ ਨਾ ਉਤਰੇ, ਸ਼ਰੀਰ ‘ਤੇ ਚਤੱਕੇ ਪੈਣ, ਤੇਜ਼ ਸਿਰਪੀੜ, ਜੋੜਾ ‘ਚ ਦਰਦ, ਜੁਕਾਮ ਹੋਵੇ ਤਾਂ ਉਹ ਤੁਰੰਤ ਨਜ਼ਦੀਕੀ ਹਸਪਤਾਲ ‘ਚ ਜਾ ਕੇ ਡਾਕਟਰ ਨੂੰ ਮਿਲਣ ਅਤੇ ਟੈਸਟ ਕਰਵਾਉਣ।
ਉਨਾ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਦੇ ਲੱਛਣ ਮਹਿਸੂਸ ਹੋਣ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਅਤੇ ਟੈਸਟ ਬਿਲਕੁਲ ਮੁਫਤ ਕਰਵਾਉਣ।ਉਨਾ ਕਿਹਾ ਕਿ ਜੇਕਰ ਵਿਅਕਤੀ ਪੀੜ੍ਹਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਵਿਭਾਗ ਵੱਲੋਂ ਮੁੱਫਤ ਦਵਾਈ ਦਿੱਤੀ ਜਾਂਦੀ ਹੈ।
ਬਲਾਕ ਐਜੂਕੇਟਰ ਨਵੀਨ ਕਾਲੀਆ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਆਮ ਨਾਗਰਿਕ ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆ ‘ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾ ‘ਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ।ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ।
ਸੈਨੇਟਰੀ ਇੰਸਪੈਕਟਰ ਗੁਰਿੰਦਰ ਸਿੰਘ ਅਤੇ ਗੁਰਕਿਰਨ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਡ੍ਰਾਈ ਡੇਅ ਐਲਾਣਿਆ ਗਿਆ ਹੈ ਅਤੇ ਇਸ ਦਿਨ ਸਾਨੂੰ ਸਾਰਿਆ ਉਨਾਂ ਸਥਾਨਾਂ ਦੀ ਸਾਫ ਸਫਾਈ ਕਰਨੀ ਚਾਹੀਦੀ ਜਿਥੇ ਪਾਣੀ ਇਕੱਠਾ ਹੋਣ ਦਾ ਖਦਸ਼ਾ ਹੋਵੇ।ਉਨਾਂ ਦੱਸਿਆ ਵਿਭਾਗ ਵੱਲੋਂ ਕਈ ਸਥਾਨਾਂ ‘ਤੇ ਡੇਂਗੂ ਮਾਰੂ ਸਪਰੇਅ ਵੀ ਕਰਵਾਈ ਗਈ।
ਉਹਨਾਂ ਦੱਸਿਆ ਕਿ ਫੀਲਡ ਵਿੱਚ ਤਾਇਨਾਤ ਸਮੂਹ ਮਲਟੀ ਪਰਪਜ਼ ਹੈਲਥ ਵਰਕਰ (ਮੇਲ) ਵੱਲੋਂ ਵੱਖ-ਵੱਖ ਪਿੰਡਾਂ ਦੇ ਵਿੱਚ ਫੀਵਰ ਸਰਵੇ ਵੀ ਕੀਤਾ ਜਾ ਰਿਹਾ ਹੈ ਜਾਂ ਤਾਂ ਜੋ ਸ਼ੱਕੀ ਮਰੀਜ਼ਾਂ ਦੀ ਭਾਲ ਕੀਤੀ ਜਾ ਸਕੇ।
ਇਸ ਮੌਕੇ ਵੱਖ ਵੱਖ ਸਬ ਸੈਂਟਰਾਂ ਦੇ ਸਮੂਹ ਮਲਟੀਪਰਪਜ਼ ਹੈਲਥ ਵਰਕਰ (ਮੇਲ) ਮੌਜੂਦ ਰਹੇ।