ਬੰਦ ਕਰੋ

ਹੁਣ ਤੱਕ ਕੋਵਿਡ-19 ਤੋਂ ਪੀੜਤ 1939 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ 

ਪ੍ਰਕਾਸ਼ਨ ਦੀ ਮਿਤੀ : 24/11/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ 89181 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਹੁਣ ਤੱਕ ਕੋਵਿਡ-19 ਤੋਂ ਪੀੜਤ 1939 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ 
ਜ਼ਿਲੇ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 15 ਐਕਟਿਵ ਕੇਸ 
ਤਰਨ ਤਾਰਨ, 23 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 89181 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨਾਂ ਵਿਚੋਂ 85838 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 852 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2047 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1939 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ ਸਾਰੇ 488 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 59 ਰੈਪਿਡ ਐਂਟੀਜਨ ਟੈਸਟਾਂ ਵਿੱਚ 01 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 58 ਦੀ ਰਿਪੋਰਟ ਨੈਗਟਿਵ ਪਾਈ ਗਈ ਹੈ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 04 ਟੈਸਟਾਂ ਵਿੱਚੋਂ 02 ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 915 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਸਿਰਫ਼ 15 ਐਕਟਿਵ ਕੇਸ ਰਹਿ ਗਏ ਹਨ । ਜਿੰਨਾਂ ਵਿੱਚੋਂ 14 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ। ਇਸ ਤੋਂ ਇਲਾਵਾ 01 ਵਿਅਕਤੀ ਹੋਰ ਜ਼ਿਲੇ ਵਿਚ ਇਲਾਜ ਅਧੀਨ ਹੈ।    
———————