ਹੁਣ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 10,11,552 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੁਣ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 10,11,552 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ ਖਰੀਦ ਕੀਤੇ ਗਏ ਝੋਨੇ ਦੀ 1998 ਕਰੋੜ ਰੁਪਏ ਦੀ ਅਦਾਇਗੀ
ਤਰਨ ਤਾਰਨ, 09 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 10,11,552 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 1998 ਕਰੋੜ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਜਾ ਚੁੱਕੀ ਹੈ ।ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 10,05,552 ਮੀਟਰਿਕ ਟਨ ਤੋਂ ਵੱਧ ਝੋਨੇ ਦੀ ਮੰਡੀਆਂ ਵਿੱਚੋਂ ਚੁਕਾਈ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 09 ਨਵੰਬਰ, 2022 ਤੱਕ ਪਨਗਰੇਨ ਵੱਲੋਂ 4,12,876 ਮੀਟਰਿਕ ਟਨ, ਮਾਰਕਫੈੱਡ ਵੱਲੋਂ 2,48,352 ਮੀਟਰਿਕ ਟਨ, ਪਨਸਪ ਵੱਲੋਂ 1,84,462 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 1,26,247 ਮੀਟਰਿਕ ਟਨ ਅਤੇ ਐੱਫ਼ ਸੀ. ਆਈ. ਵੱਲੋਂ 33,651 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ 5964 ਮੀਟਰਿਕ ਟਨ ਝੋਨਾ ਖਰੀਦਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲ਼ੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ।ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਸਰਕਾਰ ਤੇ ਖੇਤੀਬਾੜੀ ਵਿਭਾਗ ਵੱਲੋਂ ਅਨੇਕਾਂ ਉਪਰਾਲੇ ਕੀਤੇ ਗਏ ਹਨ, ਖੇਤੀਬਾੜੀ ਸੰਦਾਂ ਰਾਹੀਂ ਵੱਖ-ਵੱਖ ਤਕਨੀਕਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਵਹਾ ਕੇ ਪਰਾਲੀ ਦਾ ਨਿਬੇੜਾ ਕਰਨਾ ਚਾਹੀਦਾ ਹੈ ਤੇ ਵਾਤਾਵਰਨ ਨੂੰ ਸ਼ੁਧ ਰੱਖਣਾ ਚਾਹੀਦਾ ਹੈ।