ਬੰਦ ਕਰੋ

ਹੁਣ ਤੱਕ ਜ਼ਿਲ੍ਹੇ ਵਿੱਚ ਚ 9,21,532 ਲਾਭਪਾਤਰੀਆਂ ਨੂੰ ਲਗਾਈ ਗਈ 15,97,885 ਡੋਜ਼ ਵੈਕਸੀਨ

ਪ੍ਰਕਾਸ਼ਨ ਦੀ ਮਿਤੀ : 05/04/2022
1

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੁਣ ਤੱਕ ਜ਼ਿਲ੍ਹੇ ਵਿੱਚ ਚ 9,21,532 ਲਾਭਪਾਤਰੀਆਂ ਨੂੰ ਲਗਾਈ ਗਈ 15,97,885 ਡੋਜ਼ ਵੈਕਸੀਨ
ਜ਼ਿਲ੍ਹੇ ਵਿੱਚ 10505 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ
ਤਰਨ ਤਾਰਨ, 03 ਅਪ੍ਰੈਲ :
ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲਾ ਤਰਨ ਤਾਰਨ ਵਿੱਚ 9,21,532 ਯੋਗ ਨਾਗਰਿਕਾਂ ਨੂੰ 15,97,885 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਤਰਨ ਤਾਰਨ ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਜਿੰਨਾਂ ਯੋਗ ਨਾਗਰਿਕਾਂ ਦੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ।
ਸਿਵਲ ਸਰਜਨ ਤਰਨ ਤਾਰਨ ਡਾ. ਰੇਨੂੰ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 291 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 32 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 02 ਅਪ੍ਰੈਲ ਨੂੰ ਭੇਜੇ ਗਏ 451 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 10899 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 10505 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 5,77,788 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 5,63,874 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 259 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦਾ ਕੋਈ ਐਕਟਿਵ ਕੇਸ ਨਹੀਂ ਹੈ । ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।