ਬੰਦ ਕਰੋ

ਹੁਣ ਤੱਕ ਜ਼ਿਲ੍ਹੇ ਵਿੱਚ 9,46,787 ਲਾਭਪਾਤਰੀਆਂ ਨੂੰ ਲਗਾਈ ਗਈ 17,77,136 ਡੋਜ਼ ਕੋਵਿਡ ਵੈਕਸੀਨ- ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 06/07/2022
DC sir

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਪ੍ਰੈਸ ਨੋਟ
ਹੁਣ ਤੱਕ ਜ਼ਿਲ੍ਹੇ ਵਿੱਚ 9,46,787 ਲਾਭਪਾਤਰੀਆਂ ਨੂੰ ਲਗਾਈ ਗਈ 17,77,136 ਡੋਜ਼ ਕੋਵਿਡ  ਵੈਕਸੀਨ- ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 1336 ਹੋਰ ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ

ਤਰਨ ਤਾਰਨ, 5 ਜੁਲਾਈ :  ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲਾ ਤਰਨ ਤਾਰਨ ਵਿੱਚ 9,46,787  ਯੋਗ ਨਾਗਰਿਕਾਂ ਨੂੰ 17,77,136 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 1336 ਹੋਰ ਲੋਕਾਂ ਨੂੰ ਕੋਵਿਡ ਸਬੰਧੀ ਵੈਕਸੀਨ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨਾਂ ਯੋਗ ਨਾਗਰਿਕਾਂ ਦੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ।
            ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 604 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 163 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 4 ਜੁਲਾਈ ਨੂੰ ਭੇਜੇ ਗਏ 404 ਸੈਂਪਲਾਂ ਵਿਚੋਂ 3 ਦੀ ਰਿਪੋਰਟ ਪੋਜਿਟਵ ਆਈ ਹੈ ਅਤੇ 401 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।        

           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 10922 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 10518 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 10 ਐਕਟਿਵ ਕੇਸ ਹਨ, ਜਿੰਨ੍ਹਾਂ ਵਿੱਚੋਂ 06 ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ।

            ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 629395 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 615276 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 441 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਜਨਤਕ ਸਥਾਨਾਂ ‘ਤੇ ਮਾਸਕ ਪਹਿਨਣ।