ਬੰਦ ਕਰੋ

ਹੁਣ ਤੱਕ 990 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਹੋ ਚੁੱਕੇ ਹਨ ਸਿਹਤਯਾਬ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 21/09/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੁਣ ਤੱਕ 990 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਹੋ ਚੁੱਕੇ ਹਨ ਸਿਹਤਯਾਬ-ਡਿਪਟੀ ਕਮਿਸ਼ਨਰ
ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ 359 ਐਕਟਿਵ ਕੇਸ
ਜ਼ਿਲ੍ਹੇ ਵਿਚ ਆਰ. ਟੀ. ਪੀ. ਸੀ. ਆਰ. ਤੇ ਰੈਪਿਡ ਐਟੀਜਨ ਟੈਸਟਾਂ ਦੁਆਰਾ 36665 ਵਿਅਕਤੀਆਂ ਵੱਲੋਂ ਕਰਵਾਈ ਗਈ ਜਾਂਚ
ਕੁੱਲ ਨਮੂਨਿਆਂ ਵਿੱਚੋਂ 35161 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ
ਤਰਨ ਤਾਰਨ, 20 ਸਤੰਬਰ :
ਡਿਪਟੀ ਕਮਿਸਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ 990 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਸਿਹਤਯਾਬ ਹੋ ਚੁੱਕੇ ਹਨ।
ਉਹਨਾਂ ਦੱਸਿਆ ਕਿ ਹੁਣ ਜ਼ਿਲਾ ਤਰਨ ਤਾਰਨ ਵਿਚ ਆਰ. ਟੀ. ਪੀ. ਸੀ. ਆਰ. ਤੇ ਰੈਪਿਡ ਐਂਟੀਜਨ ਟੈਸਟਾਂ ਦੁਆਰਾ 36665 ਵਿਅਕਤੀਆਂ ਵਲੋਂ ਆਪਣੀ ਕਰਵਾਈ ਗਈ ਹੈ, ਜਿੰਨਾਂ ’ਚੋਂ 1368 ਵਿਅਕਤੀ ਕੋਰੋਨਾ ਪਾਜੀਟਿਵ ਪਾਏ ਗਏ ਹਨ ਤੇ 35161 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ ।
ਜ਼ਿਲਾ ਤਰਨ ਤਾਰਨ ’ਚ ਵੱਖ-ਵੱਖ ਹਸਪਤਾਲਾਂ ’ਚ ਅੱਜ ਕੀਤੇ ਗਏ ਰੈਪਿਡ ਟੈਸਟਾਂ ਦੀਆਂ ਰਿਪੋਰਟਾਂ ਦੌਰਾਨ 07 ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ।ਉਨਾਂ ਦੱਸਿਆ ਤਰਨ ਤਾਰਨ ਦੇ ਵੱਖ ਵੱਖ ਸਰਕਾਰੀ ਹਸਪਤਾਲਾਂ ’ਚ 46 ਵਿਅਕਤੀਆਂ ਦੇ ਰੈਪਿਡ ਟੈਸਟ ਕੀਤੇ ਗਏ, ਜਿੰਨਾਂ ’ਚੋਂ 39 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ ਅਤੇ 07 ਵਿਅਕਤੀ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ ਪਾਏ ਗਏ ਹਨ । ਇਸ ਤੋਂ ਇਲਾਵਾ ਜਾਂਚ ਲਈ ਮੈਡੀਕਲ ਲੈਬ ਅੰਮ੍ਰਿਤਸਰ ਨੂੰ ਭੇਜੇ ਗਏ 284 ਨਮੂਨਿਆਂ ਦੀ ਰਿਪੋਰਟ ਵਿੱਚੋਂ 25 ਸੈਂਪਲ ਪਾਜ਼ੇਟਿਵ ਪਾਏ ਗਏ ਹਨ ਅਤੇ 259 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਅਜੇ 370 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਦੱਸਿਆ ਕਿ ਅੱਜ 133 ਵਿਅਕਤੀਆਂ ਨੇ ਜ਼ਿਲੇ ਦੇ ਵੱਖ ਵੱਖ ਸਰਕਾਰੀ ਹਸਪਤਾਲਾਂ ’ਚ ਕੋਰੋਨਾ ਵਾਇਰਸ ਦੀ ਜਾਂਚ ਲਈ ਆਪਣੇ ਸੈਂਪਲ ਦਿੱਤੇ ਗਏ ਹਨ । 
ਡਿਪਟੀ ਕਮਿਸਨਰ ਨੇ ਦੱਸਿਆ ਕਿ ਇਸ ਸਮੇਂ ਤਰਨ ਤਾਰਨ ਦੀ ਆਈਸੋਲੇਸ਼ਨ ਵਾਰਡ ’ਚ 09 ਵਿਅਕਤੀ ਆਪਣਾ ਇਲਾਜ ਕਰਵਾ ਰਹੇ ਹਨ।ਇਸ ਤੋਂ ਇਲਾਵਾ 276 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ। 06 ਵਿਅਕਤੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਇਲਾਜ ਲਈ ਭੇਜਿਆ ਗਿਆ ਹੈ। 21 ਵਿਅਕਤੀ ਹੋਰਨਾਂ ਜ਼ਿਲਿਆਂ ’ਚ ਦਾਖਲ ਹਨ। ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ 359 ਐਕਟਿਵ ਕੇਸ ਹਨ ।
————–