ਹੁਣ ਰਾਜ ਦੇ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ 326 ਤੋਂ ਵੱਧ ਨਾਗਰਿਕ ਸੇਵਾਵਾਂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 09/02/2021

ਹੁਣ ਰਾਜ ਦੇ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ 326 ਤੋਂ ਵੱਧ ਨਾਗਰਿਕ ਸੇਵਾਵਾਂ-ਡਿਪਟੀ ਕਮਿਸ਼ਨਰ
ਮੁੱਖ ਮੰਤਰੀ ਪੰਜਾਬ 09 ਫਰਵਰੀ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ 56 ਵਾਧੂ ਸੇਵਾਵਾਂ ਦੀ ਆੱਨਲਾਈਨ ਕਰਨਗੇ ਸ਼ੁ਼ੁਰੂਆਤ
ਜ਼ਿਲ੍ਹਾ ਤਰਨ ਤਾਰਨ ਵਿੱਚ 77 ਸਥਾਨਾਂ ਉੱਤੇ ਆੱਨਲਾਈਨ ਦਿਖਾਇਆ ਜਾਵੇਗਾ ਪ੍ਰਸਾਰਣ
ਤਰਨ ਤਾਰਨ, 08 ਫਰਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਧ ਤੋਂ ਨਾਗਰਿਕ ਸੇਵਾਵਾਂ ਉਹਨਾਂ ਦੇ ਘਰਾਂ ਨੇੜੇ ਮੁਹੱਈਆ ਕਰਾਉਣ ਲਈ ਉਪਰਾਲਾ ਕੀਤਾ ਗਿਆ ਹੈ। ਸੇਵਾ ਕੇਂਦਰਾਂ ਰਾਹੀਂ ਮਿਲ ਰਹੀਆਂ ਸੇਵਾਵਾਂ ਵਿੱਚ 56 ਹੋਰ ਸੇਵਾਵਾਂ ਦਾ ਵਾਧਾ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਿਤੀ 09 ਫਰਵਰੀ ਦਿਨ ਮੰਗਲਵਾਰ ਨੂੰ ਇਹਨਾਂ ਵਾਧੂ ਸੇਵਾਵਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਆਨਲਾਈਨ ਸ਼ੁਰੂਆਤ ਕਰਨਗੇ। ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ, ਮੁੱਖ ਸਕੱਤਰ, ਵਿਧਾਇਕ, ਚੁਣੇ ਹੋਏ ਨੁਮਾਇੰਦੇ ਅਤੇ ਪ੍ਰਸ਼ਾਸਨਿਕ ਅਧਿਕਾਰੀ ਸ਼ਿਰਕਤ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਇਹ ਆੱਨਲਾਈਨ ਸਮਾਗਮ 77 ਸਥਾਨਾਂ ਉੱਤੇ ਕਰਵਾਇਆ ਜਾਵੇਗਾ। ਮੁੱਖ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਵੇਗਾ। ਇਸ ਤੋਂ ਇਲਾਵਾ 19 ਸੇਵਾ ਕੇਂਦਰਾਂ ਅਤੇ 58 ਸਰਕਾਰੀ ਸਕੂਲਾਂ ਵਿੱਚ ਵੀ ਇਹ ਆਨਲਾਈਨ ਪ੍ਰਸਾਰਨ ਦਿਖਾਉਣ ਦੇ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਪੱਟੀ ਸ਼ਹਿਰ ਅਤੇ ਭਿੱਖੀਵਿੰਡ ਵਿਖੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਰਕੇ, ਇਹਨਾਂ ਸਥਾਨਾਂ ਉੱਤੇ ਇਹ ਸਮਾਗਮ ਨਹੀਂ ਕਰਵਾਏ ਜਾਣਗੇ।
—————-