ਬੰਦ ਕਰੋ

ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਸਕਣਗੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 18/02/2021
DC
ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਸਕਣਗੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ-ਡਿਪਟੀ ਕਮਿਸ਼ਨਰ
ਯੋਜਨਾ ਤਹਿਤ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਮੁਫ਼ਤ ਇਲਾਜ ਦੀ ਸਹੁਲਤ 
ਤਰਨ ਤਾਰਨ, 17 ਫਰਵਰੀ :
ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੁਲਤ ਲਈ ਫੈਸਲਾ ਕੀਤਾ ਗਿਆ ਹੈ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਹੁਣ ਸੇਵਾ ਕੇਂਦਰਾਂ ਤੋਂ ਵੀ ਬਣਵਾਏ ਜਾ ਸਕਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀ ਸੇਵਾ ਕੇਂਦਰ ਤੋਂ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ ਸਕਦੇ ਹਨ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟਾਇਪ-1 ਸੇਵਾ ਕੇਂਦਰਾਂ ‘ਤੇ ਇਹ ਸੇਵਾ 17 ਫਰਵਰੀ ਤੋਂ, ਟਾਇਪ 2 ਸੇਵਾ ਕੇਂਦਰਾਂ ‘ਤੇ 22 ਫਰਵਰੀ ਤੋਂ ਅਤੇ ਟਾਇਪ 3 ਸੇਵਾ ਕੇਂਦਰਾਂ ਤੇ ਇਹ ਸੇਵਾ 26 ਫਰਵਰੀ 2021 ਤੋਂ ਉਪਲਬੱਧ ਹੋਵੇਗੀ। ਉਨਾਂ ਨੇ ਸਾਰੇ ਅਜਿਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਨੇ ਹਾਲੇ ਕਾਰਡ ਨਹੀਂ ਬਣਵਾਏ, ਉਹ ਬਿਨਾਂ ਦੇਰੀ ਇਹ ਕਾਰਡ ਬਣਵਾ ਲੈਣ। ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲੇ ਹੁੰਦੇ ਹਨ ਅਤੇ ਇਹ ਸ਼ਨੀਵਾਰ ਨੂੰ ਵੀ ਖੁੱਲੇ ਹੰੁਦੇ ਹਨ। 
ਉਹਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਮੁਫ਼ਤ ਇਲਾਜ ਦੀ ਸਹੁਲਤ ਦਿੱਤੀ ਜਾਂਦੀ ਹੈ। ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।