ਹੜਾਂ ਨੂੰ ਮੁੱਖ ਰੱਖਦਿਆਂ ਦਰਿਆਵਾਂ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਸਿਹਤ ਵਿਭਾਗ ਵੱਲੋ ਪ੍ਰਦਾਨ ਕੀਤੀਆਂ ਜਾ ਰਹੀਆ ਹਨ ਵੱਡਮੁੱਲੀਆਂ ਸੇਵਾਵਾਂ
ਹੜਾਂ ਨੂੰ ਮੁੱਖ ਰੱਖਦਿਆਂ ਦਰਿਆਵਾਂ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਸਿਹਤ ਵਿਭਾਗ ਵੱਲੋ ਪ੍ਰਦਾਨ ਕੀਤੀਆਂ ਜਾ ਰਹੀਆ ਹਨ ਵੱਡਮੁੱਲੀਆਂ ਸੇਵਾਵਾਂ
ਤਰਨ ਤਾਰਨ, 18 ਅਗਸਤ :
ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ, ਸ਼੍ਰੀਮਤੀ ਬਲਦੀਪ ਕੌਰ ਜੀ ਅਤੇ ਸਿਵਲ ਸਰਜਨ ਤਰਨਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੜਾਂ ਨੂੰ ਮੁੱਖ ਰੱਖਦਿਆਂ ਦਰਿਆਵਾਂ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਸਿਹਤ ਵਿਭਾਗ ਵੱਲੋਂ ਆਪਣੀਆਂ ਵੱਡਮੁੱਲੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆ ਹਨ।ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅਜਿਹੇ ਪਿੰਡਾਂ ਦੇ ਵਸਨੀਕਾਂ ਲਈ 12 ਮੈਡੀਕਲ ਰਿਸਪਾਂਸ ਟੀਮ ਗਠਿਤ ਕੀਤੀਆਂ ਗਈਆਂ ਹਨ, ਜਿੰਨਾਂ ਵੱਲੋਂ ਪਿੰਡਾਂ ਦੇ ਵਿੱਚ ਮੈਡੀਕਲ ਕੈਂਪ ਲਗਾਉਣ ਦੇ ਨਾਲ ਨਾਲ ਐਮਰਜੈਂਸੀ ਮੈਡੀਕਲ ਸੇਵਾਵਾਂ ਦੇ ਪ੍ਰਬੰਧ ਕੀਤੇ ਗਏ ਹਨ।
ਪੰਜਾਬ ਸਰਕਾਰ ਦੀ ਹਦਾਇਤਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਬਲਾਕ ਘਰਿਆਲਾ, ਖੇਮਕਰਨ, ਸਰਹਾਲੀ, ਮੀਆਂਵਿੰਡ, ਖਡੂਰ ਸਾਹਿਬ ਦੇ ਪਿੰਡਾਂ ਦੇ ਵਿੱਚ ਸਿਹਤ ਸਹੂਲਤਾਂ ਨੂੰ ਸੁਚੱਜੇ ਢੰਗ ਨਾਲ ਕਾਇਮ ਰੱਖਿਆ ਹੈ।
ਇਸ ਮੌਕੇ ਮੈਡੀਕਲ ਰਿਸਪਾਂਸ ਟੀਮਾਂ ਤੋਂ ਇਲਾਵਾ ਫੀਲਡ ਸਟਾਫ ਵੱਲੋਂ ਵੀ ਲੋਕਾਂ ਦੀ ਸੁਰੱਖਿਆ ਲਈ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।ਸਿਵਲ ਸਰਜਨ, ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਮੌਜੂਦਾ ਪਰਿਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਕਰਮੀਆਂ ਨੂੰ ਹਰ ਵੇਲੇ ਚੌਕਸ ਰਹਿਣ ਦੀ ਹਦਾਇਤੀ ਕੀਤੀ ਗਈ ਹੈ ਅਤੇ ਹੜ੍ਹਾਂ ਦੇ ਸੰਭਾਵਿਤ ਖੇਤਰਾਂ ਵਿੱਚ ਮੈਡੀਕਲ ਟੀਮਾਂ ਵੱਲੋਂ ਆਪਣੀਆਂ ਸੇਵਾਵਾਂ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ।ਉਨਾਂ ਦੱਸਿਆਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਏ ਜਾ ਰਹੇ ਮੈਡੀਕਲ ਕੈਂਪਾਂ ਤੋਂ ਲਗਭਗ 2400 ਦੇ ਕਰੀਬ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਵੱਲੋਂ ਆਪਣਾ ਇਲਾਜ ਕਰਵਾਇਆ ਗਿਆ ਹੈ।
ਉਨਾ ਦੱਸਿਆ ਕਿ ਜਿਆਦਾ ਮਰੀਜ਼ ਚਮੜੀ ਰੋਗ ਤੋਂ ਪੀੜਤ ਪਾਏ ਗਏ ਜਿਨਾਂ ਨੂੰ ਮੈਡੀਕਲ ਕੈਂਪਾਂ ਰਾਹੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆ ਗਈਆਂ। ਡਾ.ਰਾਏ ਨੇ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਦੇ ਵਿੱਚ ਡੇਂਗੂ ਅਤੇ ਮਲੇਰੀਆ ਕਾਬੂ ਹੇਠ ਹੈ ਅਤੇ ਸਿਹਤ ਵਿਭਾਗ ਵਲੋਂ ਵਿਸ਼ੇਸ਼ ਤੌਰ ‘ਤੇ ਜਾਗਰੂਕਤਾ ਮੁਹਿੰਮ ਚਲਾਈ ਜੲ ਰਹੀ ਹੈ ਤਾਂ ਜੋ ਲੋਕ ਅਜਿਹੀਆਂ ਵਿਰੁਧ ਜਾਗਰੂਕ ਰਹਿਣ।
ਨਾਗਰਿਕਾਂ ਨੂੰ ਅਪੀਲ ਕਰਦਿਆਂ ਡਾ. ਰਾਏ ਨੇ ਕਿਹਾ ਕਿ ਅਜਿਹੇ ਸਮੇਂ ਦੌਰਾਨ ਹਰ ਇਕ ਵਿਅਕਤੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਜਾਰੀ ਸੁਝਾਵਾਂ ਦਾ ਪਹਿਲ ਦੇ ਅਧਾਰ ਪਾਲਣ ਕਰੇ। ਉਨਾਂ ਕਿਹਾ ਕਿ ਅਜਿਹੇ ਸਮੇਂ ਦੇ ਵਿੱਚ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਜਾਂ ਫਿਰ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਨਜ਼ਦੀਕੀ ਮੈਡੀਕਲ ਕੈਂਪ ਜਾਂ ਫਿਰ ਸਰਕਾਰੀ ਸਿਹਤ ਸੰਸਥਾ ਨਾਲ ਸਪੰਰਕ ਕਰੇ ਅਤੇ ਕਿਸੇ ਤਰਾਂ ਦਾ ਖੁਦ ਇਲਾਜ ਨਾ ਕੀਤਾ ਜਾਵੇ।
ਉਨਾਂ ਕਿਹਾ ਕਿ ਕਿ ਹੜ ਵਰਗੀ ਪਰਿਸਥਿਤੀ ਦੌਰਾਨ ਦੂਸ਼ਿਤ ਪਾਣੀ ਅਤੇ ਕੀੜਿਆਂ ਦੇ ਕੱੱਟਣ ਨਾਲ ਆਮ ਤੌਰ ‘ਤੇ ਬੈਕਟੀਰੀਅਲ ਇਨਫੈਕਸ਼ਨ ਹੋਣ ਅਤੇ ਚਮੜੀ ਰੋਗ ਹੋਣ ਦਾ ਖਦਸ਼ਾਂ ਬਣਿਆ ਰਹਿੰਦਾ ਹੈ ਅਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਪੂਰੀਆਂ ਬਾਗਾਂ ਵਾਲੇ ਕਪੜੇ ਪਾਏ ਜਾਣ ਅਤੇ ਰਬੜ ਦੇ ਬੂਟਾਂ ਦੀ ਵਰਤੋਂ ਕੀਤੀ ਜਾਵੇ। ਡਾ.ਰਾਏ ਨੇ ਕਿਹਾ ਕਿ ਅੀਜਹੇ ਸਮੇਂ ਦੌਰਾਨ ਸੱਪਾਂ ਦੇ ਕੱਟਣ ਦੀਆਂ ਘਟਨਾਵਾਂ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆ ਪਾਣੀ ਵਿੱਚ ਨਾ ਜਾਓ।
ਉਨਾਂ ਕਿਹਾ ਕਿ ਸਿਰਫ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ ਅਤੇ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਠੰਡਾ ਕਰਕੇ ਵਰਤਿਆ ਜਾਵੇ। ਡਾ. ਰਾਏ ਨੇ ਕਿਹਾ ਕਿ ਸਿਹਤ ਵਿਭਾਗ ਮੌਜੂਦਾ ਸਥਿਤੀ ਨੂੰ ਨਜਿੱਠਣ ਦੇ ਨਾਲ ਨਾਲ ਲੋਕਾਂ ਦੀ ਸੇਵਾ ਵਿਚ ਹਰ ਵੇਲੇ ਤੱਤਪਰ ਹੈ।