ਬੰਦ ਕਰੋ

ਜ਼ਰੂਰੀ ਵਸਤਾਂ ਦੀ ਕਾਲਾਬਜ਼ਾਰੀ ਦੀ ਸੂਚਨਾ ਹੋਵੇ ਤਾਂ ਲੋਕ ਇਹ ਸੂਚਨਾ ਵੀ ਜ਼ਿਲਾ ਪੱਧਰ ‘ਤੇ ਬਣੇ ਕੰਟਰੋਲ ਰੂਮ ‘ਤੇ ਦੇਣ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 09/04/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਰੂਰੀ ਵਸਤਾਂ ਦੀ ਕਾਲਾਬਜ਼ਾਰੀ ਦੀ ਸੂਚਨਾ ਹੋਵੇ ਤਾਂ ਲੋਕ ਇਹ ਸੂਚਨਾ ਵੀ ਜ਼ਿਲਾ ਪੱਧਰ ‘ਤੇ ਬਣੇ ਕੰਟਰੋਲ ਰੂਮ ‘ਤੇ ਦੇਣ-ਡਿਪਟੀ ਕਮਿਸ਼ਨਰ
ਕਰਫ਼ਿਊ ਦੌਰਾਨ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਜ਼ਿਲਾ ਪੱਧਰੀ ਕੰਟਰੋਲ ਰੂਮ ‘ਤੇ ਕਾਲਾਂ ਦੀ ਗਿਣਤੀ ਵਿੱਚ ਆਈ ਕਮੀ
ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਨਾਲ ਲੋਕਾਂ ਲਈ ਜ਼ਰੂਰੀ ਵਸਤਾਂ ਦੀ ਸਪਲਾਈ ਬਹਾਲ ਹੋਣ ਤੋਂ ਬਾਅਦ ਆਈ ਤਬਦੀਲੀ
ਤਰਨ ਤਾਰਨ, 9 ਅਪ੍ਰੈਲ :
ਕਰਫ਼ਿਊ ਦੌਰਾਨ ਜ਼ਿਲ੍ਹੇ ਦੇ ਲੋਕਾਂ ਨੂੰ ਜ਼ਰੂਰੀ ਸਹੂਲਤਾਂ ਪਹੁੰਚਾਉਣ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਥਾਪਿਤ ਕੀਤੇ ਗਏ ਜ਼ਿਲਾ ਪੱਧਰੀ ਕੰਟਰੋਲ ਰੂਮ ‘ਤੇ ਆਉਣ ਵਾਲੀਆਂ ਕਾਲਾਂ ਦੀ ਗਿਣਤੀ ਵਿਚ ਕਾਫ਼ੀ ਕਮੀ ਆਈ ਹੈ।ਅਜਿਹਾ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਦੇ ਯਤਨਾਂ ਨਾਲ ਲੋਕਾਂ ਲਈ ਜ਼ਰੂਰੀ ਵਸਤਾਂ ਦੀ ਸਪਲਾਈ ਬਹਾਲ ਹੋਣ ਤੋਂ ਬਾਅਦ ਬਾਅਦ ਹੋਇਆ ਹੈ। 
ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਹੁਣ ਲੋਕਾਂ ਦੇ ਘਰਾਂ ਤੱਕ ਜਰੂਰੀ ਵਸਤਾਂ ਦੀ ਪਹੁੰਚ ਹੋ ਰਹੀ ਹੈ ਤਾਂ ਲੋਕਾਂ ਦੀਆਂ ਮੁਸ਼ਕਿਲਾਂ ਘਟਣ ਤੋਂ ਬਾਅਦ ਜ਼ਿਲ੍ਹਾ ਕੰਟਰੋਲ ਰੂਮ ‘ਤੇ ਕਾਲਾਂ ਦੀ ਗਿਣਤੀ ਘਟੀ ਹੈ।
ਇੱਥੇ ਜਿਕਰਯੋਗ ਹੈ ਜਦ ਕਰਫਿਊ ਲਗਾਇਆ ਗਿਆ ਸੀ ਤਾਂ ਦਿਨ ਵਿੱਚ ਔਸਤਨ 550 ਕਾਲਾਂ ਪ੍ਰਾਪਤ ਹੋ ਰਹੀਆਂ ਸਨ, ਪਰ ਹੁਣ ਪੂਰੇ ਦਿਨ ਵਿੱਚ ਲੱਗਭੱਗ 80 ਕਾਲਾਂ ਹੀ ਪ੍ਰਾਪਤ ਹੋ ਰਹੀਆਂ ਹਨ।ਜ਼ਰੂਰਤਮੰਦਾਂ ਦੀ ਕਾਲ ਆਉਣ ‘ਤੇ ਉਨਾਂ ਨੂੰ ਰਾਸ਼ਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਸਬੰਧਿਤ ਅਧਿਕਾਰੀਆਂ ਰਾਹੀਂ ਭਿਜਵਾਉਣ ਦੀ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।ਤਰਨ ਤਾਰਨ ਵਿੱਚ ਰੋਜ਼ਾਨਾ ਲੋਕਾਂ ਨੂੰ ਸਮਾਜ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਦਿੱਤਾ ਖਾਣਾ ਪਹੁੰਚਾਇਆ ਜਾ ਰਿਹਾ ਹੈ।ਇਸ ਤੋਂ ਇਲਾਵਾ ਸੁੱਕਾ ਰਾਸ਼ਨ ਵੀ ਵੰਡਿਆ ਜਾ ਰਿਹਾ ਹੈ।
ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਜ਼ਰੂਰੀ ਵਸਤਾਂ ਦੀ ਕਾਲਾਬਜ਼ਾਰੀ ਦੀ ਸੂਚਨਾ ਹੋਵੇ ਤਾਂ ਲੋਕ ਇਹ ਸੂਚਨਾ ਵੀ ਜ਼ਿਲਾ ਪੱਧਰ ‘ਤੇ ਬਣੇ ਕੰਟਰੋਲ ਰੂਮ ‘ਤੇ ਦੇ ਸਕਦੇ ਹਨ।ਜ਼ਿਲਾ ਪੱਧਰੀ ਕੰਟਰੋਲ ਰੂਮ ਦਾ ਨੰਬਰ 01852-224115 ਅਤੇ 01852-222181 ਹੈ।ਇਸ ਨੰਬਰ ‘ਤੇ 24 ਘੰਟੇ ਸੰਪਰਕ ਕੀਤਾ ਜਾ ਸਕਦਾ ਹੈ।ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ।ਉਨਾਂ ਨੇ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦਾ ਪਾਲਣ ਕਰਨ ਅਤੇ ਘਰ ਦੇ ਅੰਦਰ ਹੀ ਰਹਿਣ ਤਾਂ ਜੋ ਕਰੋਨਾ ਦੀ ਬਿਮਾਰੀ ਦੇ ਪਸਾਰ ਨੂੰ ਫੈਲਣ ਤੋਂ ਰੋਕਿਆ ਜਾ ਸਕੇ।