ਜ਼ਿਲਾ ਮੈਜਿਸਟਰੇਟ ਵੱਲੋਂ ਦਸਵੀਂ ਤੇ ਬਾਰਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਸਥਾਪਿਤ ਕੀਤੇ ਗਏ, ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆਵਾਂ ਵਾਲੇ ਦਿਨ ਕਿਸੇ ਪ੍ਰਾਈਵੇਟ ਵਿਅਕਤੀ/ਵਹੀਕਲ ਦੇ ਦਖਲ ਦੇ ਮਨਾਹੀ ਹੁਕਮ ਜਾਰੀ

ਜ਼ਿਲਾ ਮੈਜਿਸਟਰੇਟ ਵੱਲੋਂ ਦਸਵੀਂ ਤੇ ਬਾਰਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਸਥਾਪਿਤ ਕੀਤੇ ਗਏ, ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆਵਾਂ ਵਾਲੇ ਦਿਨ ਕਿਸੇ ਪ੍ਰਾਈਵੇਟ ਵਿਅਕਤੀ/ਵਹੀਕਲ ਦੇ ਦਖਲ ਦੇ ਮਨਾਹੀ ਹੁਕਮ ਜਾਰੀ
ਤਰਨ ਤਾਰਨ, 18 ਫਰਵਰੀ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਿਲ੍ਹਾ ਤਰਨ ਤਾਰਨ ਵਿੱਚ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਮਿਤੀ 19 ਫਰਵਰੀ ਤੋਂ 04 ਅਪ੍ਰੈਲ 2025 ਤੱਕ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐੱਸ, ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਸਥਾਪਿਤ ਕੀਤੇ ਗਏ, ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆਵਾਂ ਵਾਲੇ ਦਿਨ ਕਿਸੇ ਪ੍ਰਾਈਵੇਟ ਵਿਅਕਤੀ/ਵਹੀਕਲ ਦੇ ਦਖਲ ਦੇ ਮਨਾਹੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਮਿਤੀ 19 ਫਰਵਰੀ 2025 ਤੋਂ 04 ਅਪ੍ਰੈਲ 2025 ਤੱਕ ਲਾਗੂ ਰਹਿਣਗੇ।