ਬੰਦ ਕਰੋ

ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 529 ਸੈਂਪਲ ਹੋਰ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 23/08/2021

ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 529 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਵਿਖੇ ਲੈਬ ਵਿੱਚ ਭੇਜੇ ਗਏ 862 ਸੈਂਪਲਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ
ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 196 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਆਈ
ਤਰਨ ਤਾਰਨ, 22 ਅਗਸਤ :
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 529 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 196 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 21 ਅਗਸਤ ਨੂੰ ਭੇਜੇ ਗਏ 862 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7998 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7609 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,36,178 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,28,184 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 333 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 13 ਹੈ, ਜਿੰਨਾਂ ਵਿੱਚੋਂ 11 ਮਰੀਜਾਂ ਨੂੰ ਘਰਾਂ `ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।