ਬੰਦ ਕਰੋ

ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1040 ਸੈਂਪਲ ਹੋਰ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 16/04/2021
DC Sir
ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1040 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਹੁਣ ਤੱਕ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 2 ਲੱਖ 04 ਹਜ਼ਾਰ 806 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 15 ਅਪ੍ਰੈਲ :
ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1040 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 204806 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 199877 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 876 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 4413 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 3604 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 12 ਅਪ੍ਰੈਲ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 762 ਨਮੂਨਿਆਂ ਵਿੱਚੋਂ 67 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 695 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 163 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 18 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 145 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 01 ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 494 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 298 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 08 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 33 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 03 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।