ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਦਿਵਸ ਸਮਰਪਣ ਦਿਵਿਆਂਗ ਸਕੂਲ ਜੰਡਿਆਲਾ ਬਾਈਪਾਸ, ਵਿਖੇ ਮਨਾਇਆ ਗਿਆ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਦਿਵਸ ਸਮਰਪਣ ਦਿਵਿਆਂਗ ਸਕੂਲ ਜੰਡਿਆਲਾ ਬਾਈਪਾਸ, ਵਿਖੇ ਮਨਾਇਆ ਗਿਆ।ਤਰਨਤਾਰਨ 14.11.2022:
ਸ਼੍ਰੀਮਤੀ ਪ੍ਰਿਆ ਸੂਦ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ-ਚੇਅਰਪਰਸਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲਾ ਕਚਿਹਰੀਆਂ, ਤਰਨ ਤਾਰਨ ਜੀ ਦੇ ਨਿਰਦੇਸ਼ਾਂ ਅਨੁਸਾਰ, ਸਮਰਪਣ ਦਿਵਿਆਂਗ ਪ੍ਰਾਈਵੇਟ ਸਕੂਲ ਜੰਡਿਆਲਾ ਬਾਈਪਾਸ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਅਧਿਆਪਕ ਸਾਹਿਬਾਨ ਵੱਲੋਂ ਵੱਖ-ਵੱਖ ਬੱਚਿਆ ਨੂੰ ਵੱਖ-ਵੱਖ ਖੇਡਾਂ ਅਤੇ ਗਤੀਵਿਧੀਆਂ ਕਰਵਾਈਆ ਗਈਆਂ। ਉਸ ਤੋਂ ਉਪਰੰਤ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ । ਜਿਸ ਵਿੱਚ ਸ਼੍ਰੀ ਮਤੀ ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ ਸਾਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਨੇ ਵਿਸ਼ੇਸ਼ ਤੌਰ ਤੇ ਹਿੱਸਾ ਲਿਆ। ਸ਼੍ਰੀ ਮਤੀ ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ ਸਾਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਜੀ ਨੇ ਬੱਚਿਆਂ ਦਾ ਹੈਲਪਲਾਇਨ ਨੰ. 1098, ਪੁਲਿਸ ਹੈਲਪਲਾਈਨ ਨੰ. 112 ਨਾਲਸਾ ਹੈਲਪਲਾਇਨ ਨੰ. 15100, ਘਰੇਲੂ ਹਿੰਸਾ, ਪੀ.ਐਨ.ਡੀ.ਟੀ. ਐਕਟ, ਮਨਰੇਗਾ, ਸਿੱਖਿਆ ਦਾ ਅਧਿਕਾਰ, ਮਾਪੇ ਅਤੇ ਬਜੂਰਗਾਂ ਦੇ ਅਧਿਕਾਰ, ਬੱਚਿਆਂ ਦੇ ਅਧਿਕਾਰ, NALSA ਬੱਚਿਆ ਲਈ ਬਾਲ ਅਨੁਕੂਲ ਕਾਨੂੰਨੀ ਸੇਵਾਵਾਂ ਅਤੇ ਉਨ੍ਹਾਂ ਦੀ ਸੁਰੱਖਿਆ ਸਕੀਮ 2015, ਜੂਵੀਨਾਇਲ ਜ਼ਸਟਿਸ ਐਕਟ 2000, ਪੋਸਕੋਂ ਐਕਟ 2012, ਇੰਸ਼ੀਓਰੈਂਸ ਐਕਟ, ਫੰਡਾਮੈਂਟਲ ਅਧਿਕਾਰ ਅਤੇ ਕਰਤਵ, ਐਸਿਡ ਅਟੈਕ, ਬਲਾਤਕਾਰ, ਮੋਟਰ ਐਕਸੀਡੈਂਟ ਕਲੇਮ ਮੁਆਵਜਾ ਵਿਕਟਮ ਕੰਮਪਨਸੈਸ਼ਨ ਸਕੀਮਾਂ ਸਮੇਤ ਨਾਲਸਾ ਦੀ ਸਕੀਮ (ਸੀਨੀਅਰ ਸਿਟੀਜਨ ਕਾਨੂੰਨੀ ਸੇਵਾਵਾਂ)2016 ਬਾਰੇ ਦੱਸਿਆ ਗਿਆ। ਇਸ ਮੌਕੇ ਜਿਲ੍ਹਾ ਬਾਲ ਭਲਾਈ ਅਫ਼ਸਰ ਸ਼੍ਰੀ ਰਜੇਸ਼ ਕੁਮਾਰ, ਬਲਾਕ ਵਿਕਾਸ ਭਲਾਈ ਅਫ਼ਸਰ ਸਰਬਜੀਤ ਕੌਰ ਮਾਨ ਜੀ ਹਾਜ਼ਰ ਰਹੇ।