ਬੰਦ ਕਰੋ

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਲਵੰਤ ਸਿੰਘ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪ੍ਰਕਾਸ਼ਨ ਦੀ ਮਿਤੀ : 16/12/2021

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਲਵੰਤ ਸਿੰਘ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਤਰਨ ਤਾਰਨ, 15 ਦਸੰਬਰ :
ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਚੋਣ ਕਮਿਸ਼ਨ ਵੱਲੋਂ ਭੇਜੇ ਗਏ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ।
ਉਹਨਾਂ ਦੱਸਿਆ ਕਿ ਇਹ ਜਾਗਰੂਕਤਾ ਵੈਨ ਆਡੀਓ ਵੀਜੁਅਲ ਮਾਧਿਅਮਾਂ ਰਾਹੀਂ ਸਵੀਪ ਪ੍ਰੋਜ਼ੈਕਟ ਤਹਿਤ ਜਿ਼ਲ੍ਹੇ ਦੇ ਵੋਟਰਾਂ ਨੂੰ ਵੋਟ ਦੇ ਮਹੱਤਵ, ਨਵੀਂ ਵੋਟ ਬਣਵਾਉਣ, ਵੋਟਰ ਹੈਲਪਲਾਈਨ, ਵੋਟ ਪਾਉਣ ਦਾ ਮਹੱਤਵ, ਦਿਵਿਆਂਗਜਨਾਂ ਲਈ ਚੋਣ ਕਮਿਸ਼ਨ ਦੇ ਉਪਰਾਲੇ ਆਦਿ ਬਾਰੇ ਵੋਟਰਾਂ ਨੂੰ ਜਾਗਰੂਕ ਕਰੇਗੀ। ਉਹਨਾਂ ਦੱਸਿਆ ਕਿ ਇਹ ਵੈਨ ਜਿ਼ਲ੍ਹੇ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਦਾ ਦੌਰਾ ਕਰੇਗੀ।
ਉਹਨਾਂ ਦੱਸਿਆ ਕਿ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ-2022 ਚੋਣਾਂ ਦੇ ਮੱਦੇਨਜਰ ਜਿ਼ਲ੍ਹੇ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਅਭਿਆਨ ਵੱਡੇ ਪੱਧਰ ‘ਤੇ ਚਲਾਇਆ ਜਾ ਰਿਹਾ ਹੈ ਅਤੇ ਸਵੀਪ ਪ੍ਰੋਜ਼ੈਕਟ ਤਹਿਤ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।