ਜ਼ਿਲ੍ਹਾ ਤਰਨ ਤਾਰਨ ‘ਚ ਲਗਾਏ ਗਏ 2 ਦਿਨਾਂ ਸੁਵਿਧਾ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਭਰੇ ਫਾਰਮ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਤਰਨ ਤਾਰਨ ‘ਚ ਲਗਾਏ ਗਏ 2 ਦਿਨਾਂ ਸੁਵਿਧਾ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਭਰੇ ਫਾਰਮ-ਡਿਪਟੀ ਕਮਿਸ਼ਨਰ
ਕੈਂਪਾਂ ਵਿੱਚ ਪ੍ਰਾਪਤ ਅਰਜ਼ੀਆਂ ਦੇ ਯੋਗ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਪਹੁੰਚਾਇਆ ਜਾਵੇਗਾ ਸਰਕਾਰੀ ਸਕੀਮਾਂ ਦਾ ਲਾਭ
ਤਰਨ ਤਾਰਨ, 17 ਦਸੰਬਰ:
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜ ਦੇ ਲੋਕਾਂ ਨੂੰ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਪਹਿਲ ਦੇ ਅਧਾਰ ਉੱਤੇ ਮੁਹਈਆ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਸਬ-ਡਵੀਜ਼ਨ ਪੱਧਰ ‘ਤੇ 2 ਦਿਨਾਂ ਸੁਵਿਧਾ ਕੈਂਪ ਲਗਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੀਆਂ 4 ਸਬ-ਡਵੀਜ਼ਨਾਂ ਵਿੱਚ ਇਹ ਸੁਵਿਧਾ ਕੈਂਪ ਲਗਾਏ ਗਏ, ਇਹਨਾਂ ਸੁਵਿਧਾ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਫਾਰਮ ਭਰੇ।ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਪ੍ਰਾਪਤ ਅਰਜ਼ੀਆਂ ਦੇ ਯੋਗ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇਗਾ ਅਤੇ ਇਹਨਾਂ ਅਰਜ਼ੀਆਂ ਨੂੰ ਤੁਰੰਤ ਨਿਪਟਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਸੁਵਿਧਾ ਕੈਂਪਾਂ ਵਿੱਚ 5-5 ਮਰਲੇ ਵਾਲੇ ਪਲਾਟ, ਪੈਨਸ਼ਨ ਸਕੀਮਾਂ, ਘਰ ਦੀ ਸਥਿਤੀ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨੇ, ਐੱਲ. ਪੀ. ਜੀ. ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ, ਅਸ਼ੀਰਵਾਦ ਸਕੀਮ, ਬੱਚਿਆਂ ਲਈ ਵਜੀਫ਼ਾ ਯੋਜਨਾ, ਐਸ ਸੀ ਬੀ ਸੀ ਬੈਕਫਿੰਕੋ ਲੋਨ ਕੇਸ, ਬੱਸ ਪਾਸ, ਬਕਾਇਆ ਇੰਤਕਾਲ ਕੇਸ, ਮਗਨਰੇਗਾ ਜੌਬ ਕਾਰਡ, ਬਿਜਲੀ ਬਿੱਲ ਮੁਆਫ ਕੇਸ ਤੋਂ ਇਲਾਵਾ ਹੋਰ ਸਹੂਲਤਾਂ ਲਈ ਲੋਕਾਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਸਬੰਧਿਤ ਵਿਭਾਗਾਂ ਨੂੰ ਇਹਨਾਂ ਅਰਜ਼ੀਆਂ ਦਾ ਨਿਪਟਾਰਾ ਤੁਰੰਤ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ।