ਬੰਦ ਕਰੋ

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 949360 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 27/10/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 949360 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 1303.92 ਕਰੋੜ ਰੁਪਏ ਦੀ ਅਦਾਇਗੀ
ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ 870575 ਮੀਟਰਿਕ ਟਨ ਝੋਨੇ ਦੀ ਚੁਕਾਈ 
ਤਰਨ ਤਾਰਨ, 27 ਅਕਤੂਬਰ: 
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ 26 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 949360.95 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਆਮਦ ਹੋਈ ਹੈ ਅਤੇ ਵੱਖ-ਵੱਖ ਏਜੰਸੀਆਂ ਵੱਲੋਂ 949360.95 ਮੀਟ੍ਰਿਕ ਟਨ ਝੋਨੇ ਦੀ ਹੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 26 ਅਕਤੂਬਰ ਤੱਕ ਪਨਗਰੇਨ ਵੱਲੋਂ 366630 ਮੀਟਰਿਕ ਟਨ, ਮਾਰਕਫੈੱਡ ਵੱਲੋਂ 235566 ਮੀਟਰਿਕ ਟਨ, ਪਨਸਪ ਵੱਲੋਂ 204031 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 111641 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 29647 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ 1842 ਮੀਟਰਿਕ ਟਨ ਝੋਨਾ ਖਰੀਦਿਆਂ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 1303.92 ਕਰੋੜ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 870575.13 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।