ਬੰਦ ਕਰੋ

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 293072 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ-ਡਿਪਟੀ ਕਮਿਸ਼ਨਰ ਤਰਨ ਤਾਰਨ

ਪ੍ਰਕਾਸ਼ਨ ਦੀ ਮਿਤੀ : 14/10/2019
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 293072 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ
ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ ਅਧਿਕਾਰੀ
ਤਰਨ ਤਾਰਨ 14 ਅਕਤੂਬਰ: 
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 293072 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 277491 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਅੱਜ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਨੰੁ ਸੰਬੋਧਨ ਕਰਦਿਆਂ ਦਿੱਤੀ।ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀਹਾਜ਼ਰ ਸਨ।       
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 14 ਅਕਤੂਬਰ ਤੱਕ ਪਨਗਰੇਨ ਵੱਲੋਂ 116219 ਮੀਟਰਿਕ ਟਨ, ਮਾਰਕਫੈੱਡ ਵੱਲੋਂ 72172 ਮੀਟਰਿਕ ਟਨ, ਪਨਸਪ ਵੱਲੋਂ 35815 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 39278 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 12379 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 1628 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ।
ਇਸ ਮੌਕੇ ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
  ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਇਨ ਚਲਾਉਣ ‘ਤੇ ਪਾਬੰਦੀ ਲਗਾਈ ਗਈ ਹੈ। 
———-