ਬੰਦ ਕਰੋ

ਜ਼ਿਲ੍ਹਾ ਤਰਨ ਤਾਰਨ ਦੇ ਸ਼ੱਕੀ ਮਰੀਜਾਂ ਦੇ 59 ਸੈਂਪਲ ਜਾਂਚ ਲਈ ਭੇਜੇ ਮੈਡੀਕਲ ਕਾਲਜ ਅੰਮ੍ਰਿਤਸਰ

ਪ੍ਰਕਾਸ਼ਨ ਦੀ ਮਿਤੀ : 18/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੇ ਸ਼ੱਕੀ ਮਰੀਜਾਂ ਦੇ 59 ਸੈਂਪਲ ਜਾਂਚ ਲਈ ਭੇਜੇ ਮੈਡੀਕਲ ਕਾਲਜ ਅੰਮ੍ਰਿਤਸਰ
ਤਰਨ ਤਾਰਨ, 18 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਅੱਜ ਜ਼ਿਲ੍ਹੇ ਦੇ ਸ਼ੱਕੀ ਮਰੀਜਾਂ ਦੇ 59 ਸੈਂਪਲ ਜਾਂਚ ਕਰਨ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਜਾਂਚ ਲਈ ਭੇਜੇ ਗਏ ਹਨ। ਬੀਤੇ ਦਿਨ ਜਾਂਚ ਲਈ ਭੇਜੇ ਗਏ ਇੱਕ ਸੈਂਪਲ ਦੀ ਰਿਪੋਟਰ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ‘ਚ ਬਣੇ ਫਲੂ ਕਾਰਨਰ ਵਿੱਚ ਆਏ ਮਰੀਜ਼ਾਂ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਸਕਰੀਨਿੰਗ ਦੌਰਾਨ ਇਹ ਸੈਂਪਲ ਲਏ ਗਏ ਹਨ।
ਉਹਨਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ ਇਹਨਾਂ ਸੈਂਪਲਾਂ ਦੀ ਰਿਪੋਰਟ ਕੱਲ੍ਹ ਸ਼ਾਮ ਤੱਕ ਆਉਣ ਦੀ ਸੰਭਾਵਨਾ ਹੈ।ਹੁਣ ਤੱਕ ਜ਼ਿਲੇ੍ਹ ਦੇ 35 ਸ਼ੱਕੀ ਮਰੀਜਾਂ ਦੇ ਸੈਂਪਲ ਲੈ ਕੇ ਜਾਂਚ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਭੇਜੇ ਗਏ ਸਨ, ਜਿੰਨ੍ਹਾਂ ਸਾਰਿਆਂ ਨਤੀਜੇ ਵੀ ਨੈਗੇਟਿਵ ਪਾਏ ਗਏ ਹਨ।
ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਵਾਸੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਦਾ ਸਦਕਾ ਜ਼ਿਲ੍ਹਾ ਤਰਨ ਤਾਰਨ ਵਿੱਚ ਅਜੇ ਤੱਕ ਕੋਈ ਵੀ ਕਰੋਨਾ ਵਾਇਰਸ (ਕੋਵਿਡ-19) ਤੋਂ ਪ੍ਰਭਾਵਿਤ ਕੋਈ ਕੇਸ ਨਹੀਂ ਹੈ।ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸੇ ਤਰ੍ਹਾਂ ਹੀ ਇਸ ਮਹਾਂਮਾਰੀ ਤੋਂ ਬਚਣ ਲਈ ਕਰਫ਼ਿਊ ਦੌਰਾਨ ਆਪਣੇ ਘਰਾਂ ਵਿੱਚ ਬਣੇ ਰਹਿਣ।
————–