ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ

ਦਫਤਰ ਜ਼ਿਲਾ੍ਹ ਲੋਕ ਸੰਪਰਕ ਅਫਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 3,36,922 ਮੀਟ੍ਰਿਕ ਟਨ ਕਣਕ ਦੀ ਖਰੀਦ
ਖਰੀਦੀ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 511 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ
ਤਰਨ ਤਾਰਨ, 22 ਅਪ੍ਰੈਲ :
ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ’ਚ 22 ਅਪ੍ਰੈਲ ਤੱਕ 3,61,740 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 3,36,922 ਮੀਟ੍ਰਿਕ ਟਨ ਕਣਕ ਦੀ ਵੱਖ ਵੱਖ ਏਜੰਸੀਆਂ ਵਲੋ ਖਰੀਦ ਕੀਤੀ ਜਾ ਚੁੱਕੀ ਹੈ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 511 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਬਣਦੀ ਅਦਾਇਗੀ 48 ਘੰਟੇ ਦੇ ਅੰਦਰ-ਅੰਦਰ ਆਨਲਾਈਨ ਤਰੀਕੇ ਨਾਲ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 22 ਅਪ੍ਰੈਲ ਤੱਕ ਪਨਗਰੇਨ ਏਜੰਸੀ ਵੱਲੋਂ 1,10,699 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 78,877 ਮੀਟ੍ਰਿਕ ਟਨ, ਪਨਸਪ ਵੱਲੋਂ 80,809 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 52,072 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 11,937 ਕਣਕ ਦੀ ਖਰੀਦ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਵੱਖ ਵੱਖ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿਚੋ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲੇ੍ਹ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।