• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਪਿੰਡਾਂ ਨੂੰ ਸੈਨੀਟਾਈਜ਼ ਕਰਨ ਦਾ ਕੰਮ ਸ਼ੁਰੂ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 28/03/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਪਿੰਡਾਂ ਨੂੰ ਸੈਨੀਟਾਈਜ਼ ਕਰਨ ਦਾ ਕੰਮ ਸ਼ੁਰੂ-ਡਿਪਟੀ ਕਮਿਸ਼ਨਰ
ਜ਼ਿਲ੍ਹੇ ’ਚ 8 ਹਜ਼ਾਰ ਲੀਟਰ ਸੋਡੀਅਮ ਹਾਈਪੋਕਲੋਰਾਈਟ ਦੀ ਹੋਈ ਸਪਲਾਈ
ਸ਼ਹਿਰੀ ਖੇਤਰਾਂ ਨੂੰ ਵੀ ਸੈਨੀਟਾਈਜ਼ ਕਰਨ ਦੀ ਮੁਹਿੰਮ ਜੰਗੀ ਪੱਧਰ ’ਤੇ ਜਾਰੀ
ਤਰਨ ਤਾਰਨ, 28 ਮਾਰਚ :
ਪੰਜਾਬ ਸਰਕਾਰ ਵੱਲੋਂ ਤਰਨ ਤਾਰਨ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਆਪਾਤਕਾਲੀਨ ਸਥਿਤੀ ਨਾਲ ਨਜਿੱਠਣ ਲਈ ਅੱਜ ਵੱਡੇ ਪੱਧਰ ’ਤੇ ਜ਼ਿਲ੍ਹੇ ਦੇ ਪਿੰਡਾਂ ਨੂੰ ਸੈਨੀਟਾਈਜ਼ ਕਰਨ ਲਈ ਮੁਹਿੰਮ ਆਰੰਭੀ ਗਈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਮਹਿਕਮੇ ਵੱਲੋਂ ਜ਼ਿਲ੍ਹੇ ਦੇ 574 ਪਿੰਡਾਂ ਨੂੰ ਸੈਨੀਟਾਈਜ਼ ਕਰਨ ਲਈ ਵੱਡੀ ਪੱਧਰ ’ਤੇ ਉਲੀਕੀ ਗਈ ਯੋਜਨਾ ਮੁਤਾਬਕ ਅੱਜ ਜ਼ਿਲ੍ਹੇ ਦੇ ਅੱਠ ਬਲਾਕਾਂ ਤਰਨ ਤਾਰਨ, ਗੰਡੀਵਿੰਡ, ਨੌਸ਼ਹਿਰਾ ਪੰਨੂਆਂ, ਚੋਹਲਾ ਸਾਹਿਬ, ਖਡੂਰ ਸਾਹਿਬ, ਪੱਟੀ, ਖੇਮਕਰਨ ਅਤੇ ਵਲਟੋਹਾ ਦੇ ਸਾਰੇ ਪਿੰਡਾਂ ਵਿੱਚ ਸੋਡੀਅਮ ਹਾਈਪੋਕਲੋਰਾਈਟ ਦੇ ਛਿੜਕਾਅ ਦੀ ਮੁਹਿੰਮ ਜੰਗੀ ਪੱਧਰ ’ਤੇ ਚਲਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਨੂੰ ਸੈਨੀਟਾਈਜ਼ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਨੂੰ 8 ਹਜ਼ਾਰ ਕਿਲੋਲੀਟਰ ਸੋਡੀਅਮ ਹਾਈਪੋਕਲੋਰਾਇਟ ਦੀ ਸਪਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਸਮੁੱਚੇ ਜ਼ਿਲ੍ਹੇ ਦੇ ਪਿੰਡਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆ ਸਾਰੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਤਰਨ ਤਾਰਨ, ਪੱਟੀ, ਭਿੱਖੀਵਿੰਡ ਅਤੇ ਖੇਮਕਰਨ ਵਿੱਚ ਵੀ ਸੈਨੀਟੇਸ਼ਨ ਦੇ ਕੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕੋਵਿਡ-19 ਦੇ ਖਤਰੇ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਸੰਕਟ ਕਾਲੀਨ ਘੜੀ ’ਚ ਹਰ ਇੱਕ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਹੱਥ ਜਿੱਥੇ ਵਾਰ-ਵਾਰ ਸਾਬਣ ਨਾਲ ਧੋੋਣ, ਇੱਕ ਦੂਸਰੇ ਤੋਂ ਇੱਕ ਮੀਟਰ ਦੀ ਦੂਰੀ ’ਤੇ ਰਹਿਣ, ਆਪਣੇ ਘਰਾਂ ’ਚ ਰਹਿਣ ਆਦਿ ਹਦਾਇਤਾਂ ਦਾ ਸਖਤੀ ਨਾਲ ਪਾਲਣ ਕਰਨ।
ਇਸ ਸਬੰਧੀ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ ਿਜਗਜੀਤ ਸਿੰਘ ਨੇ ਦੱਸਿਆ ਕਿ ਪਿੰਡਾਂ ਦੇ ਸਰਪੰਚਾਂ ਨੂੰ ਆਪੋ-ਆਪਣੀਆਂ ਪੰਚਾਇਤਾਂ ’ਚ ਛਿੜਕਾਅ ਲਈ ਅੱਜ ਹੀ ਸਪਲਾਈ ਦੇ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸੈਨੇਟਾਈਜ਼ ਦੀ ਇਸ ਮੁਹਿੰਮ ਨੂੰ ਕਲ੍ਹ ਸ਼ਾਮ ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਾਇਆ ਜਾ ਸਕੇ।
————–