ਬੰਦ ਕਰੋ

ਜ਼ਿਲ੍ਹਾ ਤਰਨ ਤਾਰਨ ਵਿਖੇ ਕਰੋਨਾ ਦੇ ਰੈਪਿਡ ਟੈਸਟ ਦੀ ਸੁਵਿਧਾ ਸ਼ੁਰੂ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 22/04/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿਖੇ ਕਰੋਨਾ ਦੇ ਰੈਪਿਡ ਟੈਸਟ ਦੀ ਸੁਵਿਧਾ ਸ਼ੁਰੂ-ਡਿਪਟੀ ਕਮਿਸ਼ਨਰ
ਦੋ ਦਿਨਾਂ ‘ਚ ਰੈਪਿਡ ਟੈਸਟ ਕੀਤੇ ਗਏ 54 ਸੈਪਲਾਂ ਦੀ ਰਿਪੋਰਟ ਆਈ ਨੈਗੇਟਿਵ
ਤਰਨ ਤਾਰਨ, 21 ਅਪ੍ਰੈਲ :
ਕਰੋਨਾ ਵਾਇਰਸ ਦੀ ਤੇਜ਼ੀ ਨਾਲ ਪਹਿਚਾਣ ਲਈ ਪੰਜਾਬ ਸਰਕਾਰ ਵਲੋਂ ਹੁਣ ਰੈਪਿਡ ਟੈਸਟ ਦੀ ਸੁਵਿਧਾ ਜ਼ਿਲ੍ਹਾ ਤਰਨ ਤਾਰਨ ਵਿਖੇ ਵੀ ਸ਼ੁਰੂ ਹੋ ਗਈ ਹੈ।ਇਸ ਤਹਿਤ 20 ਅਤੇ 21 ਅਪ੍ਰੈਲ ਨੂੰ 54 ਰੈਪਿਡ ਟੈਸਟ ਕੀਤੇ ਗਏ ਸਨ, ਜਿੰਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੋਵਿਡ-19 ਬਿਮਾਰੀ ਦੀ ਤੇਜ਼ੀ ਨਾਲ ਪਹਿਚਾਣ ਕਰਨ ਲਈ ਰੈਪਿਡ ਟੈਸਟ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਤਹਿਤ ਹੁਣ ਇਹ ਸੁਵਿਧਾ ਤਰਨ ਤਾਰਨ ਜ਼ਿਲੇ ਵਿੱਚ ਵੀ ਸਰਕਾਰ ਵਲੋਂ ਉਪਲੱਬਧ ਕਰਵਾ ਦਿੱਤੀ ਗਈ ਹੈ।ਇਸ ਨਾਲ ਤੇਜ਼ੀ ਨਾਲ ਮੌਕੇ ’ਤੇ ਹੀ ਨਤੀਜੇ ਪ੍ਰਾਪਤ ਹੋਣਗੇ।ਉਹਨਾਂ ਕਿਹਾ ਕਿ ਜੇਕਰ ਸਾਨੂੰ ਤੇਜ਼ੀ ਨਾਲ ਟੈਸਟ ਰਿਪੋਰਟ ਮਿਲੇ ਤਾਂ ਇਹ ਬਿਮਾਰੀ ਨੂੰ ਠੱਲ ਪਾਉਣ ਲਈ ਬਹੁਤ ਸਹਾਇਕ ਸਿੱਧ ਹੋ ਸਕਦੀ ਹੈ।
ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਜ਼ਿਲੇ ਵਿਚ ਅੱਜ ਹੋਏ 6 ਰੈਪਿਡ ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਉਨਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਜ਼ਿਲੇ੍ਹ ਵਿਚ ਪਹਿਲਾਂ ਲਏ ਗਏ 94 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋ ਚੁੱਕੀ ਹੈ, ਜਦਕਿ ਅੱਜ ਹੋਰ 27 ਨਮੂਨੇ ਲੈ ਕੇ ਜਾਂਚ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਭੇਜੇ ਗਏ ਹਨ।    
————