ਬੰਦ ਕਰੋ

ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,74,996 ਲਾਭਪਾਤਰੀਆਂ ਨੂੰ ਲਗਾਈ ਗਈ 7,38,915 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 18/10/2021

ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,74,996 ਲਾਭਪਾਤਰੀਆਂ ਨੂੰ ਲਗਾਈ ਗਈ 7,38,915 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 727 ਸੈਂਪਲ ਹੋਰ
ਤਰਨ ਤਾਰਨ, 17  ਅਕਤੂਬਰ :
ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,74,996 ਲਾਭਪਾਤਰੀਆਂ ਨੂੰ 7,38,915 ਡੋਜ਼ ਵੈਕਸੀਨ ਲਗਾਈ  ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ 199 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 727 ਸੈਂਪਲ ਹੋਰ ਲਏ ਗਏ ਹਨ।ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 369 ਰੈਪਿਡ ਐਂਟੀਜਨ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 16 ਅਕਤੂਬਰ ਨੂੰ ਭੇਜੇ ਗਏ 764 ਸੈਂਪਲਾਂ ਵਿੱਚੋਂ 01 ਸੈਂਪਲ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 763 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8038 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7653 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 4,10,215 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,98,162 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 358 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 05 ਹੈ, ਜਿੰਨਾਂ  ਨੂੰ ਘਰਾਂ `ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।