ਬੰਦ ਕਰੋ

ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਮਰੀਜ਼ਾਂ ਲਈ ਆਕਸੀਜਨ ਦੀ ਕੋਈ ਕਮੀ ਨਹੀਂ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 19/05/2021

ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਮਰੀਜ਼ਾਂ ਲਈ ਆਕਸੀਜਨ ਦੀ ਕੋਈ ਕਮੀ ਨਹੀਂ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ 55 ਪ੍ਰਾਈਵੇਟ ਹਸਪਤਾਲਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਿਕ ਮੁਹੱਈਆ ਕਰਵਾਏ ਗਏ 200 ਆਕਸੀਜਨ ਸਿਲੰਡਰ
ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਇਲਾਜ ਦੇ ਪੁਖ਼ਤਾ ਪ੍ਰਬੰਧ
ਤਰਨ ਤਾਰਨ, 18 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਮਰੀਜ਼ਾਂ ਲਈ ਆਕਸੀਜਨ ਦੀ ਕੋਈ ਕਮੀ ਨਹੀਂ ਹੈ।ਉਨ੍ਹਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿੱਚ ਸੈਂਟਰਲਾਈਨ ਸਪਲਾਈ ਆੱਫ਼ ਆਕਸੀਜਨ (ਭਾਵ ਸਲਿੰਡਰ ਰਾਹੀਂ ਆਕਸੀਜ਼ਨ, ਮਰੀਜ਼ਾਂ ਨੂੰ ਪਾਇਪਾਂ ਰਾਹੀਂ ਆਕਸੀਜਨ ਪਹੁਚਾਉਣਾ, ਆਟੋਮੈਟਿਕ ਆਕਸੀਜਨ ਕੰਨਸਟਰੇਟਰ ) ਦੀ ਵਿਵਸਥਾ ਹੈ।
ਉਹਨਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੇ 55 ਪ੍ਰਾਈਵੇਟ ਹਸਪਤਾਲਾਂ ਨੂੰ ਉਹਨਾਂ ਦੀ ਲੋੜ ਮੁਤਾਬਿਕ 200 ਆਕਸੀਜਨ ਸਿਲੰਡਰ ਮੁਹੱਈਆ ਕਰਵਾਏ ਗਏ ਹਨ । ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ 179 ਛੋਟੇ ਆਕਸੀਜ਼ਨ ਸਿਲੰਡਰ ਮੌਜੂਦ ਹਨ ਅਤੇ 13 ਵੱਡੇ ਸਲੰਡਰ ਮੌਜੂਦ ਹਨ।ਇਸ ਦੇ ਨਾਲ ਹੀ ਐਮਰਜੈਂਸੀ ਵਿਭਾਗ ਵਿੱਚ 81 ਛੋਟੇ ਅਤੇ 23 ਵੱਡੇ ਸਿਲੰਡਰ ਮੋਜੂਦ ਹਨ ਅਤੇ ਹਸਪਤਾਲ ਵਿੱਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ ।ਉਹਨਾਂ ਕਿਹਾ ਕਿ ਜੇਕਰ ਕਿਸੇ ਪ੍ਰਾਈਵੇਟ ਹਸਪਤਾਲ ਨੂੰ ਆਕਸੀਜਨ ਸਿਲੰਡਰ ਦੀ ਜ਼ਰੂਰਤ ਹੋਵੇ ਤਾਂ ਉਹ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿੱਚ ਨੋਡਲ ਅਫ਼ਸਰ ਡੀ. ਐੱਮ. ਸੀ. ਡਾ. ਭਾਰਤੀ ਧਵਨ ਨਾਲ ਸੰਪਰਕ ਕਰ ਸਕਦੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਦੱਸਿਆ ਗਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿੱਚ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ 2.72 ਮਟਿਰਕ ਟਨ ਆਕਸੀਜਨ ਮੌਜੂਦ ਹੈ ।ਉਹਨਾਂ ਕਿਹਾ ਕਿ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਕੋਵਿਡ-19 ਮਹਾਂਮਾਰੀ ਨੂੰ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕ ਆਪਣੇ ਘਰਾਂ ਤੋਂ ਉਦੋਂ ਹੀ ਬਾਹਰ ਨਿਕਲਣ ਜੇਕਰ ਕੋਈ ਜ਼ਰੂਰੀ ਕੰਮ ਹੋਵੇ ।ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸੇ ਵੀ ਵਿਆਕਤੀ ਨੂੰ ਬੁਖ਼ਾਰ, ਖ਼ਾਸੀ, ਸਾਹ ਲੈਣ ਵਿੱਚ ਤਕਲੀਫ, ਸਰਦੀ, ਜ਼ੁਕਾਮ, ਦਸਤ, ਨੱਕ ਵੱਗਣਾ, ਗਲੇ ਵਿੱਚ ਖਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਤਾਂ ਉਹ ਤੁਰੰਤ ਹੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈੱਸਟ ਕਰਵਾਏ ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ, ਕਮਿਉਨਟੀ ਹੈੱਲਥ ਸੈਂਟਰ ਸੁਰਸਿੰਘ, ਸਰਹਾਲੀ, ਘਰਿਆਲਾ, ਖੇਮਕਰਨ, ਮੀਆਵਿੰਡ, ਕੈਰੋਂ, ਕਸੇਲ, ਝਬਾਲ, ਸਬ-ਡਿਵੀਜ਼ਨਲ ਹਸਪਤਾਲ ਪੱਟੀ, ਖ਼ਡੂਰ ਸਾਹਿਬ ਅਤੇ ਜ਼ਿਲ੍ਹਾ ਹਸਪਤਾਲ ਤਰਨ ਤਾਰਨ ਵਿੱਚ ਕੋਵਿਡ-19 ਦਾ ਟੈੱਸਟ ਮੁਫ਼ਤ ਕੀਤੇ ਰਹੇ ਹਨ।