ਬੰਦ ਕਰੋ

ਜ਼ਿਲ੍ਹਾ ਤਰਨ ਤਾਰਨ ਵਿੱਚ 87571 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 27/04/2021
DC Sir

ਜ਼ਿਲ੍ਹਾ ਤਰਨ ਤਾਰਨ ਵਿੱਚ 87571 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਮੁਫਤ ਲਗਾਈ ਜਾ ਰਹੀ ਹੈ ਕੋਵਿਡ-19 ਸਬੰਧੀ ਵੈਕਸੀਨ
ਤਰਨ ਤਾਰਨ, 26 ਅਪ੍ਰੈਲ :
ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 87571 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਹਫਤੇ ਦੇ 7 ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਮੁਫਤ ਲਗਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 217657 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 211164 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 970 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1287 ਸੈਂਪਲ ਹੋਰ ਲਏ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 5450 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 4076 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ 24 ਅਪ੍ਰੈਲ ਨੂੰ ਭੇਜੇ ਗਏ 874 ਸੈਂਪਲਾਂ ਵਿੱਚ 87 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 787 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ 25 ਅਪ੍ਰੈਲ ਨੂੰ ਭੇਜੇ ਗਏ 660 ਸੈਂਪਲਾਂ ਵਿੱਚ 60 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 600 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 317 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 13 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 304 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 1170 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 555 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 70 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 06 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।