ਬੰਦ ਕਰੋ

ਜ਼ਿਲ੍ਹਾ ਤਰਨ ਤਾਰਨ ਵਿੱਚ 95791 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 03/05/2021
DC Sir

ਜ਼ਿਲ੍ਹਾ ਤਰਨ ਤਾਰਨ ਵਿੱਚ 95791 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 223389 ਵਿਅਕਤੀਆਂ ਦੇ ਸੈਂਪਲ
ਤਰਨ ਤਾਰਨ, 02 ਮਈ :
ਅੱਜ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 95791 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਹਫਤੇ ਦੇ 7 ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਮੁਫਤ ਲਗਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 223389 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 216678 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1135 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 716 ਸੈਂਪਲ ਹੋਰ ਲਏ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 5728 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 4559 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ 30 ਅਪ੍ਰੈਲ ਨੂੰ ਭੇਜੇ ਗਏ 776 ਸੈਂਪਲਾਂ ਵਿੱਚ 31 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 745 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 212 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 07 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 205 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 949 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 659 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 30 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 09 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।