ਬੰਦ ਕਰੋ

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤਰਨ ਤਾਰਨ ਸ਼੍ਰੀਮਤੀ ਪ੍ਰਿਆ ਸੂਦ ਵੱਲੋਂ ਸੈਂਟਰਲ ਜੇਲ੍ਹ, ਗੋਇਦਵਾਲ ਸਾਹਿਬ ਦਾ ਅਚਨਚੇਤ ਦੌਰਾ

ਪ੍ਰਕਾਸ਼ਨ ਦੀ ਮਿਤੀ : 18/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤਰਨ ਤਾਰਨ ਸ਼੍ਰੀਮਤੀ ਪ੍ਰਿਆ ਸੂਦ ਵੱਲੋਂ ਸੈਂਟਰਲ ਜੇਲ੍ਹ, ਗੋਇਦਵਾਲ ਸਾਹਿਬ ਦਾ ਅਚਨਚੇਤ ਦੌਰਾ
ਤਰਨ ਤਾਰਨ, 17 ਜਨਵਰੀ :
ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਾਲ ਸ਼੍ਰੀਮਤੀ ਪ੍ਰਤਿਮਾ ਅਰੋੜਾ, ਸਿਵਲ ਜੱਜ (ਸੀਨੀਅਰ ਡਵੀਜ਼ਨ) / ਸੀ. ਜੇ. ਐਮ.-ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਸ਼੍ਰੀ ਰਾਜੇਸ਼ ਆਹਲੂਵਾਲੀਆ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਤਰਨ ਤਾਰਨ ਵਲੋਂ ਅੱਜ ਸੈਂਟਰਲ ਜੇਲ੍ਹ, ਗੋਇਦਵਾਲ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ‘ਤੇ ਸ਼੍ਰੀ ਇਕਬਾਲ ਸਿੰਘ ਸੁਪਰਡੈਂਟ ਸੈਂਟਰਲ ਜੇਲ੍ਹ ਅਤੇ ਉਥੋਂ ਦਾ ਸਟਾਫ਼, ਕੈਦੀ ਅਤੇ ਹਵਾਲਾਤੀ ਹਾਜ਼ਰ ਸਨ।
ਇਸ ਮੌਕੇ ਸ਼੍ਰੀਮਤੀ ਪ੍ਰਿਆ ਸੂਦ ਨੇ ਜੇਲ੍ਹ ਵਿੱਚ ਬੰਦ ਹਵਾਲਾਤੀ ਅਤੇ ਕੈਦੀਆਂ ਨੂੰ ਪੱੁਛਿਆ ਅਤੇ ਬੁਰੇ ਕੰਮਾਂ ਤੋਂ ਤੋਬਾ ਕਰਨ ਦੀ ਪ੍ਰੇਰਣਾ ਦਿੱਤੀ ਅਤੇ ਇਸ ਮੌਕੇ ਉਨ੍ਹਾਂ ਨੇ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ‘ਤੇ ਹੀ ਜੇਲ੍ਹ ਦੇ ਸੁਪਰੀਟੈਂਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ।
ਜੱਜ ਸਾਹਿਬ ਵੱਲੋਂ ਜੇਲ੍ਹ ਵਿਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਿਕਾਂ ਵਿੱਚ ਜਾ ਕੇ ਉਹਨਾਂ ਦੇ ਰਹਿਣ ਸਹਿਣ ਦੀ ਸਾਫ ਸਫਾਈ ਦੀ ਜਾਂਚ ਕੀਤੀ ਅਤੇ ਜੇਲ੍ਹ ਦੀ ਮੈਸ (ਰਸੋਈ) ਚੈਕ ਕੀਤੀ ਅਤੇ ਉਥੋਂ ਦੀ ਸਾਫ ਸਫਾਈ ਦਾ ਵੀ ਨਿਰੀਖਣ ਕੀਤਾ।ਜੱਜ ਸਾਹਿਬ ਨੇ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਜੇਲ੍ਹ ਨੂੰ ਸਮੇਂ-ਸਮੇਂ ਤੇ ਸੈਟੀਟਾਈਜ਼ ਕੀਤਾ ਜਾਵੇ ਅਤੇ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਹੰੁਦੀ ਰਹੇ।
ਜੱਜ ਸਾਹਿਬ ਵੱਲੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਉਹ ਅਪਣੀ ਅਪੀਲ ਕਦੋਂ ਅਤੇ ਕਿਸ ਪੀਰੀਅਡ ਦੇ ਦੌਰਾਨ ਲਗਾ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਲੋਅਰ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਵਕੀਲ ਮੁਫਤ ਦਿੱਤੇ ਜਾਂਦੇ ਹਨ।
ਇਸ ਮੋਕੇ ਤੇ ਜੱਜ ਸਾਹਿਬ ਨੇ ਹਵਾਲਾਤੀਆਂ ਅਤੇ ਕੈਦੀਆਂ ਦੇ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰੇ ਅਤੇ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦਾ ਸਾਰਾ ਪ੍ਰੋਸੈਸ ਪੂਰਾ ਕਰਕੇ ਜਲਦੀ ਤੋਂ ਜਲਦੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਪਹੰੁਚਾਏ ਜਾਣ ਅਤੇ ਸ਼੍ਰੀਮਤੀ ਪ੍ਰਤਿਮਾ ਅਰੋੜਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਕਿਹਾ ਕਿ ਜਲਦੀ ਤੋਂ ਜਲਦੀ ਇਨ੍ਹਾਂ ਕੇਸਾਂ ਵਿੱਚ ਵਕੀਲ ਦੁਆਏ ਜਾਣ ਤਾਂ ਜੋ ਉਹ ਅਪਣੇ ਕੇਸ ਦੀ ਪੈਰਵਾਈ ਕਰ ਸਕਣ।ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਉਹ ਸਮਾਜ ਵਿੱਚ ਰਹਿ ਕੇ ਆਮ ਇਨਸਾਨ ਵਾਂਗ ਅਪਣਾ ਜੀਵਨ ਦਾ ਨਿਰਵਾਹ ਕਰਨ ਅਤੇ ਦੁਬਾਰਾ ਕੋਈ ਵੀ ਗਲਤ ਕੰਮ ਕਰਕੇ ਜੇਲ੍ਹ ਵਿੱਚ ਨਾ ਆਉਣ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਪਲੀਅ ਬਾਰਗੇਨਿੰਗ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਸ ਸਕੀਮ ਦਾ ਲਾਭ ਲੈ ਕੇ ਵੀ ਅਸੀਂ ਜੇਲ੍ਹ ਤੋਂ ਬਾਹਰ ਆ ਸਕਦੇ ਹਾਂ।ਇਸ ਵਿੱਚ ਦੂਜੀ ਪਾਰਟੀ ਦੀ ਰਜਾਮੰਦੀ ਹੋਵੇ ਤਾਂ ਜੁਰਮਾਨਾ ਭਰ ਕੇ ਸਮਝੋਤਾ ਕਰ ਕੇ ਕੇਸ ਖਤਮ ਕੀਤਾ ਜਾ ਸਕਦਾ ਹੈ।
ਉਹਨਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਾਕਰੀ ਵਾਸਤੇ ਟੋਲ ਫ੍ਰੀ ਨੰਬਰ 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।