ਬੰਦ ਕਰੋ

ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 07 ਵਜੇ ਤੋਂ ਸਵੇਰ 10 ਵਜੇ ਤੱਕ ਝੋਨੇ ਦੀ ਫਸਲ ਦੀ ਕੰਬਾਈਨਾਂ ਰਾਹੀਂ ਕਟਾਈ ਕਰਨ ‘ਤੇ ਲਗਾਈ ਮੁਕੰਮਲ ਪਾਬੰਦੀ

ਪ੍ਰਕਾਸ਼ਨ ਦੀ ਮਿਤੀ : 24/09/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 07 ਵਜੇ ਤੋਂ ਸਵੇਰ 10 ਵਜੇ ਤੱਕ ਝੋਨੇ ਦੀ ਫਸਲ ਦੀ ਕੰਬਾਈਨਾਂ ਰਾਹੀਂ ਕਟਾਈ ਕਰਨ ‘ਤੇ ਲਗਾਈ ਮੁਕੰਮਲ ਪਾਬੰਦੀ
ਰਾਤ ਸਮਂੇ ਦੌਰਾਨ ਨੈਸ਼ਨਲ ਹਾਈਵੇ ਅਤੇ ਹਾਈਵੇ ‘ਤੇ ਕੰਬਾਈਨਾਂ ਦੇ ਚੱਲਣ ‘ਤੇ ਵੀ ਲਾਈ ਰੋਕ
ਝੋਨੇ ਦੀ ਕਟਾਈ ਉਪਰੰਤ ਬੱਚਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ‘ਤੇ ਵੀ ਮੁਕਮੰਲ ਤੌਰ ‘ਤੇ ਪਾਬੰਦੀ ਲਗਾਈ
ਤਰਨ ਤਾਰਨ, 24 ਸਤੰਬਰ :
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਵਿੱਚ ਸ਼ਾਮ 07:00 ਵਜੇ ਤੋਂ ਸਵੇਰ 10:00 ਵਜੇ ਤੱਕ ਝੋਨੇ ਦੀ ਫਸਲ ਕੰਬਾਈਨਾਂ ਰਾਹੀਂ ਕਟਾਈ ਕਰਨ ਅਤੇ ਕੰਬਾਈਨਾਂ ਦੇ ਰਾਤ ਸਮਂੇ ਦੌਰਾਨ ਨੈਸ਼ਨਲ ਹਾਈਵੇ ਅਤੇ ਹਾਈਵੇ ‘ਤੇ ਚੱਲਣ ‘ਤੇ ਵੀ ਮੁਕਮੰਲ ਤੌਰ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਤਰਨ ਤਾਰਨ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ, ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈੱਸ ਬਾਰੇ ਇਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐੱਸ. ਐੱਮ. ਐੱਸ. ਲਗਾਏ ਬਗੈਰ ਨਹੀਂ ਵਰਤਿਆ ਜਾਵੇ।
ਇੱਕ ਹੋਰ ਹੁਕਮ ਰਾਹੀਂ ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਉਪਰੰਤ ਬੱਚਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ‘ਤੇ ਮੁਕਮੰਲ ਤੌਰ ‘ਤੇ ਪਾਬੰਦੀ ਲਗਾਈ ਹੈ।ਉਹਨਾਂ ਕਿਹਾ ਕਿ ਖਰੀਫ਼ ਦੇ ਸੀਜ਼ਨ ਦੌਰਾਨ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਤੋਂ ਬਾਅਦ ਬੱਚਦੀ ਰਹਿੰਦ-ਖੂੰਹਦ ਨੂੰ ਸਬੰਧਿਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਹਵਾ ਦੇ ਵਿੱਚ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਣ ਕਾਰਨ ਸਾਹ ਦੀਆਂ ਬੀਮਾਰੀਆਂ ਹੋ ਜਾਂਦੀਆਂ ਹਨ, ਧੂੰਏਂ ਕਾਰਨ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਖਤਰਾ ਬਣ ਜਾਂਦਾ ਹੈ।ਪਾਬੰਦੀ ਦੇ ਇਹ ਹੁਕਮ 22 ਨਵੰਬਰ, 2020 ਤੱਕ ਲਾਗੂ ਰਹਿਣਗੇ।
—————–